ਭਾਰਤੀ ਵਿਦੇਸ਼ ਸੇਵਾ ਦੇ ਅਧਿਕਾਰੀਆਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਲਾਕਾਤ ਕੀਤੀ ਇਸ ਦੀ ਜਾਣਕਾਰੀ ਉਹਨਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਅੱਜ ਚੰਡੀਗੜ੍ਹ ਵਿਖੇ ਭਾਰਤੀ ਵਿਦੇਸ਼ ਸੇਵਾ (IFS) ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਉਹਨਾਂ ਨੂੰ ਸੂਬੇ ਦੇ ਅਮੀਰ ਵਿਰਸੇ ਨੂੰ ਪ੍ਰਦਰਸ਼ਿਤ ਕਰਨ ਅਤੇ ਸੂਬੇ ਨੂੰ ਪ੍ਰਮੁੱਖ ਨਿਵੇਸ਼ ਸਥਾਨ ਵਜੋਂ ਸਥਾਪਤ ਕਰਨ ਲਈ ਕੰਮ ਕਰਨ ਦਾ ਸੱਦਾ ਦਿੱਤਾ।
ਅਧਿਕਾਰੀਆਂ ਨੂੰ ਪੰਜਾਬ ਦੇ ਡੂੰਘੇ ਇਤਿਹਾਸ ਅਤੇ ਮਹਿਮਾਨ ਨਿਵਾਜ਼ੀ ਤੋਂ ਜਾਣੂ ਕਰਵਾਇਆ। ਉਹਨਾਂ ਨੂੰ ਦੱਸਿਆ ਕਿ ਪੰਜਾਬ ਸਿਰਫ਼ ਖੇਤੀਬਾੜੀ ਅਤੇ ਬਹਾਦਰਾਂ ਦੀ ਧਰਤੀ ਹੀ ਨਹੀਂ ਹੈ, ਸਗੋਂ ਉਦਯੋਗ ਅਤੇ ਖੋਜ ਲਈ ਇੱਕ ਅਹਿਮ ਕੇਂਦਰ ਵੀ ਹੈ। ਸੂਬੇ ਦੇ ਕਾਰੋਬਾਰ ਅਨੁਕੂਲ ਵਾਤਾਵਰਨ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਉਤਸ਼ਾਹਿਤ ਕਰਨ ਲਈ ਕਿਹਾ। ਨਾਲ ਹੀ ਉਹਨਾਂ ਨੂੰ ਖਟਕੜ ਕਲਾਂ ਵਿਖੇ ਡਿਜੀਟਲ ਅਜਾਇਬ ਘਰ, ਹੁਸੈਨੀਵਾਲਾ ਰੀਟਰੀਟ ਸਮਾਰੋਹ ਅਤੇ ਮੁੱਖ ਇਤਿਹਾਸਕ ਸਥਾਨਾਂ ਦਾ ਦੌਰਾ ਕਰਨ ਦਾ ਵੀ ਸੱਦਾ ਦਿੱਤਾ।