ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਪੰਜਾਬ ਵਿੱਚ ਹਾਈਵੇਅ ਪ੍ਰਾਜੈਕਟਾਂ ਲਈ ਜ਼ਮੀਨ ਐਕਵਾਇਰ ਵਿੱਚ ਦੇਰੀ ਸਮੇਤ ਸਾਰੇ ਮੁੱਦਿਆਂ ‘ਤੇ ਸਮੀਖਿਆ ਮੀਟਿੰਗ ਕਰਨ ਜਾ ਰਹੇ ਹਨ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਹਰਕਤ ਵਿੱਚ ਆਈ ਹੈ। ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਡੀਜੀਪੀ ਗੌਰਵ ਯਾਦਵ ਨੂੰ ਪੱਤਰ ਲਿਖਿਆ ਹੈ।
ਜਿਸ ਵਿੱਚ ਉਨ੍ਹਾਂ ਡੀ.ਜੀ.ਪੀ ਨੂੰ ਮੰਗ ਕੀਤੀ ਕਿ ਮਲੇਰਕੋਟਲਾ ਅਤੇ ਕਪੂਰਥਲਾ ਵਿੱਚ ਹਾਈਵੇਅ ਨਾਲ ਸਬੰਧਤ ਜ਼ਮੀਨ ਐਕੁਆਇਰ ਕਰਨ ਲਈ ਪੁਲੀਸ ਫੋਰਸ ਮੁਹੱਈਆ ਕਰਵਾਈ ਜਾਵੇ, ਤਾਂ ਜੋ ਉਕਤ ਹਿੱਸੇ ’ਤੇ ਪ੍ਰਾਜੈਕਟ ਨਾਲ ਸਬੰਧਤ ਜ਼ਮੀਨ ਨੂੰ ਪੂਰਾ ਕੀਤਾ ਜਾ ਸਕੇ।