ਪੰਜਾਬ ਕਾਂਗਰਸ ਕੈਬਨਿਟ ਦੀ ਅੱਜ ਹੋਵੇਗੀ ਮੀਟਿੰਗ, ਬਾਗੀ ਮੰਤਰੀਆਂ ਤੇ ਰਹੇਗੀ ਨਜ਼ਰ

ਕਾਂਗਰਸ ’ਚ ਇਕ ਵਾਰ ਫਿਰ ਕਲੇਸ਼ ਸਾਹਮਣੇ ਆ ਗਿਆ ਹੈ 40 ਵਿਧਾਇਕਾਂ ਵਲੋਂ ਕੈਪਟਨ ਖਿਲਾਫ ਲਿਖੇ ਪੱਤਰ ਦੇ ਸਾਹਮਣੇ ਆਉਣ ਤੋਂ ਬਾਅਦ ਸ਼ੁੱਕਰਵਾਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਨੂੰ ਲੈ ਕੇ ਸਭ ਦੀਆਂ ਨਜ਼ਰਾਂ ਉਨ੍ਹਾਂ ਮੰਤਰੀਆਂ ’ਤੇ ਟਿਕੀਆਂ ਹੋਈਆਂ ਹਨ ਜਿਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਬੇਭਰੋਸਗੀ ਪ੍ਰਗਟ ਕੀਤਾ ਸੀ। ਵਰਚੁਅਲ ਹੋਣ ਵਾਲੀ ਕੈਬਨਿਟ ਮੀਟਿੰਗਾਂ ਦਾ ਇਨ੍ਹਾਂ ਮੰਤਰੀਆਂ ਨੇ ਵਿਰੋਧ ਵੀ ਕੀਤਾ ਸੀ ਜਿਸ ਨੂੰ ਦੇਖਦੇ ਹੋਏ ਚਰਚਾ ਹੈ ਕਿ ਸ਼ੁੱਕਰਵਾਰ ਨੂੰ ਹੋਣ ਵਾਲੀ ਮੀਟਿੰਗ ’ਚ ਬਾਗ਼ੀ ਮੰਤਰੀਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਘੱਟ ਹੈ।

ਜ਼ਿਕਰਯੋਗ ਹੈ ਕਿ ਕੈਬਨਿਟ ਮੀਟਿੰਗ ਤੋਂ ਦੋ ਦਿਨ ਪਹਿਲਾਂ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪ੍ਰਤੀ ਬੇਭਰੋਸਗੀ ਪ੍ਰਗਟ ਕਰਨ ਵਾਲੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਸੁਖਬਿੰਦਰ ਸਿੰਘ ਸਰਕਾਰੀਆ ਅਤੇ ਚਰਨਜੀਤ ਸਿੰਘ ਚੰਨੀ ਵੱਲੋਂ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਬੁਲਾਉਣ ਲਈ ਲਗਪਗ 40 ਵਿਧਾਇਕਾਂ ਦੇ ਹਸਤਾਖਰਾਂ ਵਾਲਾ ਪੱਤਰ ਸਾਹਮਣੇ ਆਇਆ। ਇਹ ਪੱਤਰ ਪਾਰਟੀ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਸੰਬੋਧਿਤ ਹੈ। ਇਸ ਪੱਤਰ ਨੂੰ ਪ੍ਰਦੇਸ਼ ਇੰਚਾਰਜ ਹਰੀਸ਼ ਰਾਵਤ ਨੂੰ ਵੀ ਨਹੀਂ ਭੇਜਿਆ ਗਿਆ ਹੈ।

ਹਾਲਾਂਕਿ ਸੁਖਜਿੰਦਰ ਸਿੰਘ ਰੰਧਾਵਾ ਨੇ ਅਜਿਹੇ ਕਿਸੇ ਪੱਤਰ ਨੂੰ ਲਿਖੇ ਜਾਣ ਤੋਂ ਇਨਕਾਰ ਕੀਤਾ ਹੈ। ਉਥੇ ਸਭ ਉਲਟ ਹਾਲਾਤ ਦੇ ਬਾਵਜੂਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਕੈਬਨਿਟ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਪਹਿਲਾਂ ਵਾਂਗ ਹੀ ਵਰਚੁਅਲ ਹੋਣੀ ਹੈ। ਵਰਚੁਅਲ ਕੈਬਨਿਟ ਮੀਟਿੰਗਾਂ ਨੂੰ ਲੈ ਕੇ ਮੰਤਰੀ ਇਤਰਾਜ਼ ਪ੍ਰਗਟਾ ਰਹੇ ਹਨ। ਮੰਤਰੀਆਂ ਦਾ ਕਹਿਣਾ ਹੈ ਕਿ ਜਦੋਂ ਮੁੱਖ ਮੰਤਰੀ ਹੋਰਨਾਂ ਸਮਾਗਮਾਂ ਵਿਚ ਜਾ ਸਕਦੇ ਹਨ ਤਾਂ ਫਿਰ ਕੈਬਨਿਟ ਮੀਟਿੰਗ ਵਰਚੁਅਲ ਕਿਉਂ ਕੀਤੀ ਜਾਂਦੀ ਹੈ। ਅਜਿਹੇ ਹਾਲਾਤ ’ਚ ਮੰਨਿਆ ਜਾ ਰਿਹਾ ਹੈ ਕਿ ਕੱਲ੍ਹ ਦੀ ਕੈਬਨਿਟ ਮੀਟਿੰਗ ’ਚ ਕੈਪਟਨ ਦਾ ਵਿਰੋਧ ਕਰ ਰਹੇ ਮੰਤਰੀ ਸ਼ਾਮਲ ਨਹੀਂ ਹੋਣਗੇ।

MUST READ