ਕਿਹਾ : ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਰਲੇ ਹੋਣ ਦਾ ਸੱਚ ਆਇਆ ਸਾਹਮਣੇ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਪੰਜਾਬ-ਹਰਿਆਣਾ ਦੇ ਖਨੌਰੀ ਅਤੇ ਸ਼ੰਭੂ ਬਾਰਡਰ ’ਤੇ ਕਿਸਾਨਾਂ ਖਿਲਾਫ਼ ਕੀਤੀ ਗਈ ਕਾਰਵਾਈ ਦੀ ਸਖਤ ਸ਼ਬਦਾਂ ’ਚ ਨਿੰਦਾ ਕੀਤੀ ਹੈ। ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਅੱਜ ਨਵੀਂ ਦਿੱਲੀ ਵਿਖੇ ਸੰਸਦ ਭਵਨ ਦੇ ਬਾਹਰ ਕਿਸਾਨਾਂ ਦੇ ਹੱਕ ’ਚ ਪ੍ਰਦਰਸ਼ਨ ਵੀ ਕੀਤਾ ਗਿਆ।
ਇਸ ਮੌਕੇ ਸੰਸਦ ਮੈਂਬਰ ਰਾਜਾ ਵੜਿੰਗ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਤੇ ਕੇਂਦਰ ਸਰਕਾਰ ਨੇ ਮਿਲ ਕੇ ਕਿਸਾਨਾਂ ’ਤੇ ਅੱਤਿਆਚਾਰ ਕੀਤਾ ਹੈ ਉਹ ਨਿੰਦਣਯੋਗ ਹੈ। ਕਿਸਾਨਾਂ ਖਿਲਾਫ਼ ਕੀਤੀ ਗਈ ਕਾਰਵਾਈ ਤੋਂ ਸਾਫ਼ ਹੋ ਗਿਆ ਹੈ ਕਿ ਕੇਂਦਰ ਸਰਕਾਰ ਅਤੇ ਆਮ ਆਦਮੀ ਪਾਰਟੀ ਆਪਸ ਵਿਚ ਰਲੀਆਂ ਹੋਈਆਂ ਹਨ। ਕਿਉਂਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਅਤੇ ਕੇਂਦਰ ਸਰਕਾਰ ਨੇ ਮਿਲ ਕੇ ਪੰਜਾਬ ਦੇ ਕਿਸਾਨਾਂ ਖਿਲਾਫ਼ ਇਹ ਕਾਰਵਾਈ ਕੀਤੀ ਹੈ। ਜਦਕਿ ਪੰਜਾਬ ਦੇ ਕਿਸਾਨਾਂ ਖਿਲਾਫ਼ ਅਜਿਹੀ ਕਾਰਵਾਈ ਨਹੀਂ ਕੀਤੀ ਜਾਣੀ ਚਾਹੀਦੀ ਸੀ ਕਿਉਂਕਿ ਕਿਸਾਨਾਂ ਦਾ ਪਿਛਲੇ ਲੰਬੇ ਸਮੇਂ ਤੋਂ ਸ਼ਾਂਤ ਮਈ ਸੰਘਰਸ਼ ਜਾਰੀ ਸੀ।