ਪੰਜਾਬ ਦੇ ਲਈ ਕਾਂਗਰਸ ਵੱਲੋਂ ਹਜੇ ਤੱਕ ਲੋਕ ਸਭਾ ਚੋਣਾਂ ਦੇ ਲਈ ਕਿਸੇ ਵੀ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ। ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੂਬਾ ਇੰਚਾਰਜ ਦਵਿੰਦਰ ਯਾਦਵ ਵੱਲੋਂ ਨਵੀਂ ਰਿਪੋਰਟ ਤਿਆਰ ਕੀਤੀ ਗਈ ਹੈ ਜਿਸ ਦੇ ਅਧਾਰ ਤੇ ਬਹੁਤ ਜਲਦ ਉਮੀਦਵਾਰਾਂ ਦਾ ਐਲਾਨ ਕਾਂਗਰਸ ਵੱਲੋਂ ਕੀਤਾ ਜਾ ਸਕਦਾ ਹੈ। ਅੰਮ੍ਰਿਤਸਰ ਬਠਿੰਡਾ ਅਨੰਦਪੁਰ ਸਾਹਿਬ ਤੇ ਜਲੰਧਰ ਤੋਂ ਵੱਡੇ ਨਾਮ ਸਾਹਮਣੇ ਆ ਸਕਦੇ ਹਨ ਅੰਮ੍ਰਿਤਸਰ ਤੋਂ ਮੌਜੂਦਾ ਸੰਸਦ ਮੈਂਬਰ ਗੁਰਜੀਤ ਔਜਲਾ ਤੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਵਿੱਚੋਂ ਕਿਸੇ ਇੱਕ ਨੂੰ ਟਿਕਟ ਦਿੱਤੀ ਜਾ ਸਕਦੀ ਹੈ।
ਉਥੇ ਜਲੰਧਰ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨਾਂ ਕਾਫੀ ਚਰਚਾ ਵਿੱਚ ਹੈ ਚੌਧਰੀ ਪਰਿਵਾਰ ਇਸ ਗੱਲ ਤੋਂ ਨਾਰਾਜ਼ ਵੀ ਹੈ। ਜਿਸ ਕਰਕੇ ਬੀਤੇ ਰੋਜ਼ ਸੰਤੋਖ ਚੌਧਰੀ ਦੇ ਪੁੱਤਰ ਚੌਧਰੀ ਨੇ ਚੀਫ ਵੀਪੀ ਦੇ ਉਹਦੇ ਤੋਂ ਅਸਤੀਫਾ ਦਿੱਤਾ ਸੀ ਜਿਹਦੇ ਵਿੱਚ ਇਹ ਕਹਿਣਾ ਬਿਲਕੁਲ ਜਾਇਜ਼ ਹੋਵੇਗਾ ਕਿ ਕਾਂਗਰਸ ਵੱਲੋਂ ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਦੇ ਨਾਲ ਹੀ ਪੰਜਾਬ ਦੀ ਸਿਆਸਤ ਦੇ ਵਿੱਚ ਵੱਡਾ ਉਤਾਰ ਚੜਾ ਦੇਖਿਆ ਜਾ ਸਕਦਾ ਹੈ। ਕੁਝ ਵੱਡੇ ਕਾਂਗਰਸੀ ਆਗੂ ਸਿੱਧੇ ਪਾਰਟੀ ਹਾਈ ਕਮਾਂਡ ਦੇ ਸੰਪਰਕ ਵਿੱਚ ਹਨ ਅਜਿਹਾ ਮੰਨਿਆ ਜਾ ਰਿਹਾ ਹੈ ਕਿ ਪਾਰਟੀ ਉਮੀਦਵਾਰ ਐਲਾਨਣ ਤੋਂ ਪਹਿਲਾਂ ਪੂਰੀ ਤਰ੍ਹਾਂ ਦੇ ਨਾਲ ਮਾਹੌਲ ਨੂੰ ਆਪਣੇ ਹੱਕ ਦੇ ਵਿੱਚ ਕਰਨਾ ਚਾਹੁੰਦੀ ਹੈ ਤਾਂ ਜੋ ਕੋਈ ਵੀ ਸੀਨੀਅਰ ਆਗੂ ਨਾਰਾਜ਼ ਹੋ ਕੇ ਪਾਰਟੀ ਛੱਡ ਕੇ ਦੂਜੀ ਪਾਰਟੀ ਵਿੱਚ ਸ਼ਾਮਿਲ ਨਾ ਹੋਵੇ।