Sunday, July 7, 2024
HomePunjabi Newsਨਵੇਂ ਸਾਲ ਨੂੰ ਲੈਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਜਾਰੀ ਕੀਤੇ...

ਨਵੇਂ ਸਾਲ ਨੂੰ ਲੈਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਅੱਜ ਸੂਬੇ ਵਿੱਚ ਗੈਂਗਸਟਰਾਂ ਅਤੇ ਅਪਰਾਧਿਕ ਤੱਤਾਂ ਦੀਆਂ ਗਤੀਵਿਧੀਆਂ ਨੂੰ ਨੱਥ ਪਾਉਣ ਲਈ ਨਵੇਂ ਸਾਲ ਦੇ ਸਮਾਗਮਾਂ ਦੇ ਮੱਦੇਨਜ਼ਰ ਪੰਜਾਬ ਭਰ ਦੇ ਪੁਲਿਸ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਪੰਜਾਬ ਪੁਲਿਸ ਮੁਖੀ ਵੱਲੋਂ ਰਾਜ ਦੇ ਸਮੂਹ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਭੇਜੀਆਂ ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ ਨਵੇਂ ਸਾਲ ਦੀ ਪੂਰਵ ਸੰਧਿਆ ’ਤੇ ਹੋਣ ਵਾਲੇ ਪ੍ਰੋਗਰਾਮਾਂ ਨੂੰ ਮੁੱਖ ਰੱਖਦਿਆਂ ਸੂਬੇ ਭਰ ਵਿੱਚ ਪੁਲਿਸ ਸੁਰੱਖਿਆ ਸਖ਼ਤ ਕੀਤੀ ਜਾਵੇ।

RELATED ARTICLES

Most Popular

Recent Comments