Sunday, July 14, 2024
HomePunjabi NewsLiberal Breakingਪੰਜਾਬ ਸਰਕਾਰ ਦਾ ਐਲਾਨ, ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਫ਼ਸਲਾਂ ਦੇ ਹੋਏ...

ਪੰਜਾਬ ਸਰਕਾਰ ਦਾ ਐਲਾਨ, ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਦਿੱਤਾ ਜਾਵੇਗਾ ਮੁਆਵਜ਼ਾ

ਪੰਜਾਬ ਦੇ ਕਿਸਾਨਾਂ ਲਈ ਰਾਹਤ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਸਰਕਾਰ ਵੱਲੋਂ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪਿਛਲੇ ਦਿਨੀਂ ਪੂਰੇ ਸੂਬੇ ਵਿੱਚ ਝੱਖੜ, ਮੀਂਹ ਅਤੇ ਗੜੇਮਾਰੀ ਕਾਰਨ ਫਸਲਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ, ਜਿਸ ਲਈ ਜਲਦੀ ਹੀ ਮੁਆਵਜ਼ਾ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਖੇਤੀਬਾੜੀ ਮੰਤਰੀ ਖੁੱਡੀਆ ਲੁਧਿਆਣਾ ਦੇ ਗੁਰੂ ਨਾਨਕ ਦੇਵ ਭਵਨ ‘ਚ ਇਕ ਕਾਨਫਰੰਸ ਨੂੰ ਸੰਬੋਧਨ ਕਰਨ ਪਹੁੰਚੇ ਸਨ।

RELATED ARTICLES

Most Popular

Recent Comments