ਪੰਜਾਬ ਸਰਕਾਰ ਨੇ ਕੈਬਨਿਟ ਦੀ ਅਗਲੀ ਮੀਟਿੰਗ ਭਲਕੇ 24 ਜਨਵਰੀ ਨੂੰ ਕਰਨ ਦਾ ਫੈਸਲਾ ਕੀਤਾ ਹੈ ਪਰ ਮੀਟਿੰਗ ਦੇ ਏਜੰਡੇ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਇਹ ਮੀਟਿੰਗ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ ਵਿੱਚ ਸ਼ੁਰੂ ਹੋਵੇਗੀ। ਇਸ ਕੈਬਨਿਟ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।ਇਸ ਵਿੱਚ ਭਵਿੱਖ ਵਿੱਚ ਹੋਣ ਵਾਲੀਆਂ ਨਗਰ ਨਿਗਮ ਅਤੇ ਪੰਚਾਇਤੀ ਚੋਣਾਂ ਅਤੇ ਕੁਝ ਨਵੀਆਂ ਯੋਜਨਾਵਾਂ ਸ਼ੁਰੂ ਕਰਨ ਸਬੰਧੀ ਪ੍ਰਸਤਾਵ ਲਿਆਂਦਾ ਜਾ ਸਕਦਾ ਹੈ।
ਭਲਕੇ ਚੰਡੀਗੜ੍ਹ ਵਿੱਚ ਹੋਵੇਗੀ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ
RELATED ARTICLES