HomePunjabi NewsLiberal Breakingਦਿਵਾਲੀ ਦੇ ਕਰਕੇ ਪੈਨਸ਼ਨ ਧਾਰਕਾਂ ਨੂੰ ਪੰਜਾਬ ਸਰਕਾਰ ਨੇ ਦਿੱਤਾ ਤੋਹਫ਼ਾ

ਦਿਵਾਲੀ ਦੇ ਕਰਕੇ ਪੈਨਸ਼ਨ ਧਾਰਕਾਂ ਨੂੰ ਪੰਜਾਬ ਸਰਕਾਰ ਨੇ ਦਿੱਤਾ ਤੋਹਫ਼ਾ

ਦਿਵਾਲੀ ਦੇ ਤਿਓਹਾਰ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਪੈਨਸ਼ਨ ਧਾਰਕਾਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ । ਪੰਜਾਬ ਸਰਕਾਰ ਨੇ ਹੁਕਮ ਜਾਰੀ ਕੀਤੇ ਹਨ ਕਿ ਅਕਤੂਬਰ ਮਹੀਨੇ ਦੀ ਪੈਨਸ਼ਨ 30 ਤਰੀਕ ਨੂੰ ਸਾਰੇ ਪੈਨਸ਼ਨ ਧਾਰਕਾਂ ਦੇ ਖਾਤਿਆਂ ਵਿੱਚ ਜਮਾ ਕੀਤੀ ਜਾਵੇ । ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਸਰਕਾਰ ਵੱਲੋਂ ਇਹ ਤਾਕੀਦ ਕੀਤੀ ਗਈ ਹੈ ਕਿ 30 ਤਰੀਕ ਨੂੰ ਸਾਰੇ ਖਾਤਿਆਂ ਵਿੱਚ ਪੈਨਸ਼ਨ ਪਾਈ ਜਾਵੇ।

RELATED ARTICLES

Most Popular

Recent Comments