More
    HomePunjabi Newsਪੰਜਾਬ ਸਰਕਾਰ ਨੇ ਕਲੈਕਟਰ ਰੇਟ ਵਧਾਉਣ ਦਾ ਕੀਤਾ ਫੈਸਲਾ

    ਪੰਜਾਬ ਸਰਕਾਰ ਨੇ ਕਲੈਕਟਰ ਰੇਟ ਵਧਾਉਣ ਦਾ ਕੀਤਾ ਫੈਸਲਾ

    ਪਟਿਆਲਾ ’ਚ ਲਾਗੂ ਹੋਣਗੀਆਂ ਨਵੀਆਂ ਦਰਾਂ, ਸਰਕਾਰ ਨੂੰ 1500 ਕਰੋੜ ਰੁਪਏ ਦਾ ਹੋਵੇਗਾ ਲਾਭ

    ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਆਉਣ ਵਾਲੇ ਦਿਨਾਂ ’ਚ ਪ੍ਰਾਪਰਟੀ ਰਜਿਸਟ੍ਰੇਸ਼ਨ ਮਹਿੰਗੀ ਹੋ ਜਾਵੇਗੀ। ਕਿਉਂਕਿ ਪੰਜਾਬ ਸਰਕਾਰ ਨੇ ਕਲੈਕਟਰ ਰੇਟ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਨਾਲ ਸੂਬਾ ਸਰਕਾਰ ਨੂੰ 1500 ਕਰੋੜ ਰੁਪਏ ਦਾ ਵਾਧੂ ਲਾਭ ਮਿਲੇਗਾ। ਜ਼ਿਕਰਯੋਗ ਹੈ ਕਿ ਪਟਿਆਲਾ ਜ਼ਿਲ੍ਹੇ ਨੇ ਲੰਘੀ 22 ਜੁਲਾਈ ਨੂੰ ਹੀ ਕਲੈਕਟਰ ਰੇਟ ਵਧਾ ਦਿੱਤੇ ਸਨ ਜਦਕਿ ਬਾਕੀ ਜ਼ਿਲ੍ਹਿਆਂ ਨੂੰ ਕਲੈਕਟਰ ਰੇਟ ਵਧਾਉਣ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ।

    ਕਲੈਕਟਰ ਰੇਟ ਵਧਣ ਕਾਰਨ ਲੋਕਾਂ ਵਿਚ ਬੇਸ਼ੱਕ ਨਾਰਾਜ਼ਗੀ ਪਾਈ ਜਾ ਰਹੀ ਹੈ ਪਰ ਇਸ ਨਾਲ ਪੰਜਾਬ ਦੇ ਸਰਕਾਰੀ ਖਜ਼ਾਨੇ ਨੂੰ ਮਜ਼ਬੂਤੀ ਮਿਲੇਗੀ। ਕਲੈਕਟਰ ਰੇਟ ਵਧਾਉਣ ਸਬੰਧੀ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਹੋ ਚੁੱਕੀ ਹੈ ਅਤੇ ਇਸ ਸਬੰਧੀ ਪੂਰੀ ਰਣਨੀਤੀ ਵੀ ਬਣਾਈ ਜਾ ਚੁੱਕੀ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਕਲੈਕਟਰ ਰੇਟਾਂ ਵਿਚ 5 ਤੋਂ 10 ਫੀਸਦੀ ਤੱਕ ਦਾ ਵਾਧਾ ਕੀਤਾ ਜਾ ਸਕਦਾ ਹੈ।

    RELATED ARTICLES

    Most Popular

    Recent Comments