Sunday, April 14, 2024
HomePunjabi Newsਪੰਜਾਬ ਸਰਕਾਰ ਦੋ ਹੋਰ ਟੋਲ ਪਲਾਜ਼ਿਆਂ ਨੂੰ ਕਰਨ ਜਾ ਰਹੀ ਹੈ ਬੰਦ

ਪੰਜਾਬ ਸਰਕਾਰ ਦੋ ਹੋਰ ਟੋਲ ਪਲਾਜ਼ਿਆਂ ਨੂੰ ਕਰਨ ਜਾ ਰਹੀ ਹੈ ਬੰਦ

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਦਿੱਤੀ ਜਾਣਕਾਰੀ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਜਲਦੀ ਹੀ ਦੋ ਹੋਰ ਟੋਲ ਪਲਾਜ਼ਿਆਂ ਨੂੰ ਬੰਦ ਕਰਨ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ’ਤੇ ਇਕ ਪੋਸਟ ਪਾ ਕੇ ਕੀਤਾ ਹੈ। ਉਨ੍ਹਾਂ ਦੱਸਿਆ ਕਿ ਲੁਧਿਆਣਾ ਤੋਂ ਬਰਨਾਲਾ ਵਾਇਆ ਸੁਧਾਰ ਰਾਏਕੋਟ ਮਹਿਲ ਕਲਾਂ ’ਚ ਦੋ ਟੋਲ ਪਲਾਜ਼ੇ ਹਨ।

ਇਨ੍ਹਾਂ ਵਿਚੋਂ ਇਕ ਟੋਲ ਪਲਾਜ਼ਾ ਪਿੰਡ ਰਕਬਾ ਦੇ ਨੇੜੇ ਮੁੱਲਾਂਪੁਰ ’ਚ ਜਦਕਿ ਦੂਜਾ ਪਿੰਡ ਮਹਿਲ ਕਲਾਂ ਨੇੜੇ ਪੈਂਦਾ ਹੈ ਅਤੇ ਇਹ ਦੋਵੇਂ ਟੋਲ ਪਲਾਜ਼ੇ ਇਕੋ ਹੀ ਕੰਪਨੀ ਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਕੰਪਨੀ ਨੇ ਕਰੋਨਾ ਅਤੇ ਕਿਸਾਨ ਅੰਦੋਲਨ ਦਾ ਵੇਰਵਾ ਦੇ ਕੇ 448 ਦਿਨ ਤੱਕ ਟੋਲ ਪਲਾਜ਼ੇ ਦੀ ਮਿਆਦ ਵਧਾਉਣ ਦੀ ਆਗਿਆ ਮੰਗੀ ਸੀ ਪ੍ਰੰਤੂ ਪੰਜਾਬ ਸਰਕਾਰ ਵੱਲੋਂ ਕੰਪਨੀ ਦੀ ਮੰਗ ਨੂੰ ਠੁਕਰਾ ਦਿੱਤਾ ਗਿਆ ਹੈ। ਜਿਸ ਦੇ ਚਲਦਿਆਂ ਇਹ ਦੋਵੇਂ ਟੋਲ ਪਲਾਜ਼ੇ ਆਉਂਦੀ 2 ਅਪ੍ਰੈਲ 2024 ਨੂੰ ਅੱਧੀ ਰਾਤ 12 ਵਜੇ ਤੋਂ ਬੰਦ ਹੋ ਜਾਣਗੇ। ਜਿਸ ਨਾਲ ਪੰਜਾਬ ਵਾਸੀਆਂ ਦਾ ਵੱਡਾ ਫਾਇਦਾ ਹੋਵੇਗਾ। ਧਿਆਨ ਰਹੇ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਇਸ ਤੋਂ ਪਹਿਲਾਂ ਵੀ 12 ਟੋਲ ਪਲਾਜ਼ਿਆਂ ਨੂੰ ਬੰਦ ਕਰ ਚੁੱਕੀ ਹੈ।

RELATED ARTICLES

Most Popular

Recent Comments