ਪੰਜਾਬ ਸਰਕਾਰ ਵਲੋਂ ਸਕੂਲਾਂ ਲਈ ਕੋਰੋਨਾ ਦੀਆਂ ਨਵੀਆਂ ਗਾਈਡਲਾਈਨਜ਼ ਜਾਰੀ, ਤੁਹਾਡੇ ਕੰਮ ਦੀ ਖ਼ਬਰ
ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲਾਂ ਲਈ ਕੋਰੋਨਾ ਦੀਆਂ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਹਨ। ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਕੂਲਾਂ ਲਈ ਕੋਵਿਡ ਦੀਆਂ ਗਾਈਡ ਲਾਈਨਜ ਦੇ ਤਹਿਤ ਸੂਬੇ ਦੇ ਸਮੂਹ ਸਕੂਲਾਂ ਵਿਚ ਰੋਜ਼ਾਨਾ 10 ਹਜ਼ਾਰ ਕੋਵਿਡ ਟੈਸਟ ਲਾਜ਼ਮੀ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਦੱਸਿਆ ਜਾਂਦਾ ਹੈ ਕਿ ਕੋਰੋਨਾ ਦੀ ਤੀਜੀ ਲਹਿਰ ਨੂੰ ਦੇਖਦਿਆਂ ਜਿਲ੍ਹਾਵਾਰ ਕੋਰੋਨਾ ਦੇ ਰੋਜ਼ਾਨਾ ਟੈਸਟ ਕਰਵਾਉਣ ਦਾ ਟੀਚਾ ਮਿਥਿਆ ਗਿਆ ਹੈ।
ਲੁਧਿਆਣਾ ਵਿਚ ਸਭ ਤੋਂ ਵੱਧ 1000 ਅਤੇ ਪਠਾਨਕੋਟ ਵਿਚ ਸਭ ਤੋਂ ਘੱਟ 205 ਰੋਜ਼ਾਨਾ ਟੈਸਟ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ। ਇਹ ਫੈਸਲਾ ਕੋਰੋਨਾ ਦੀ ਤੀਜੀ ਲਹਿਰ ਨੂੰ ਦੇਖਦਿਆਂ ਕੀਤਾ ਗਿਆ ਹੈ। ਤੁਹਾਨੂੰ ਕੀ ਲਗਦਾ ਹੈ ਅਜਿਹੇ ਚ ਬੱਚਿਆਂ ਨੂੰ ਸਕੂਲ ਭੇਜਣਾ ਚਾਹੀਦਾ ਹੈ ਜਾ ਨਹੀਂ ?
ਆਪਣੇ ਸੁਝਾਅ ਸਾਨੂ ਦੇ ਸਕਦੇ ਹੋ