ਪੰਜਾਬ ਸਰਕਾਰ ਵਲੋਂ ਇਸ ਤਰੀਕ ਤੋਂ ਕੋਵਿਡ-19 ਦੀ ਖੁਰਾਕ ਨਾ ਲੈਣ ਵਾਲੇ ਸਰਕਾਰੀ ਕਰਮਚਾਰੀਆਂ ਨੂੰ ਛੁੱਟੀ ਤੇ ਭੇਜਣ ਦੀ ਤਿਆਰੀ
ਪੰਜਾਬ ਸਰਕਾਰ ਕੋਰੋਨਾ ਦੀ ਰੋਕਥਾਮ ਦੇ ਮਾਮਲੇ ਚ ਕਾਫੀ ਸਤਰਕ ਨਜ਼ਰ ਆ ਰਹੀ ਹੈ। ਇਸੇ ਦੇ ਚਲਦੇ ਉੱਚ ਪੱਧਰੀ ਵਰਚੂਅਲ ਕੋਵਿਡ ਸਮੀਖਿਆ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ ਕਦਮ ਚੁੱਕਦੇ ਹੋਏ ਐਲਾਨ ਕੀਤਾ ਹੈ ਕਿ ਮੈਡੀਕਲ ਕਾਰਨਾਂ ਨੂੰ ਛੱਡ ਕੇ ਕਿਸੇ ਵੀ ਸਰਕਾਰੀ ਮੁਲਾਜ਼ਮ ਨੇ ਕੋਵਿਡ-19 ਦੀ ਪਹਿਲੀ ਖ਼ੁਰਾਕ ਵੀ ਨਹੀਂ ਲਈ ਤਾਂ ਉਸ ਨੂੰ 15 ਸਤੰਬਰ ਤੋਂ ਬਾਅਦ ਲਾਜ਼ਮੀ ਤੌਰ ‘ਤੇ ਛੁੱਟੀਆਂ ‘ਤੇ ਭੇਜ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਅਧਿਆਪਕ ਤੇ ਗੈਰ ਅਧਿਆਪਕ ਅਮਲਾ ਸਕੂਲਾਂ ਵਿਚ ਜਾ ਸਕਦਾ ਹੈ, ਜੇਕਰ ਉਨ੍ਹਾਂ ਨੇ 4 ਹਫ਼ਤੇ ਪਹਿਲਾ ਪਹਿਲੀ ਕੋਵਿਡ ਖ਼ੁਰਾਕ ਲਈ ਹੈ ਪ੍ਰੰਤੂ ਹਫ਼ਤਾਵਾਰੀ ਆਰ.ਟੀ.ਪੀ.ਸੀ.ਆਰ ਟੈਸਟ ਯਕੀਨੀ ਹੋਵੇਗਾ। ਮੁੱਖ ਮੰਤਰੀ ਵਲੋਂ ਅਧਿਆਪਕਾਂ, ਬੱਚਿਆਂ ਦੇ ਮਾਪਿਆਂ, ਵਿਕਰੇਤਾਵਾਂ, ਖਾਣ-ਪੀਣ ਵਾਲੀਆਂ/ਮਿਠਾਈਆਂ ਦੀਆਂ ਦੁਕਾਨਾਂ ਤੇ ਢਾਬੇ ‘ਤੇ ਕੰਮ ਕਰਨ ਵਾਲੇ ਸਟਾਫ਼ ਨੂੰ ਕੋਰੋਨਾ ਦੀ ਪਹਿਲੀ ਖ਼ੁਰਾਕ ਜ਼ਰੂਰੀ ਤੌਰ ‘ਤੇ ਦੇਣ ਲਈ ਕਿਹਾ ਗਿਆ ਹੈ।