ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਪ੍ਰਤੀ ਜਾਗਰੂਕ ਕਰਨ ਲਈ ਪੰਜਾਬ ਸਰਕਾਰ ਦੀ ਪਹਿਲ

ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈਈਸੀ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਇਸ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਤੋਂ ਇਲਾਵਾ ਸਭ ਨੂੰ ਕਵਰ ਕਰਨ ਦਾ ਫੈਸਲਾ ਕੀਤਾ ਹੈ |

ਇਸ ਸਕੀਮ ਤਹਿਤ ਯੋਗ ਲਾਭਪਾਤਰੀਆਂ ਨੂੰ ਇਸ ਲਈ ਅੱਜ 7 ਸੂਚਨਾ ਸਿੱਖਿਆ ਅਤੇ ਸੰਚਾਰ (ਆਈ. ਈ. ਸੀ.) ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਸਕੀਮ ਸਾਲਾਨਾ 5 ਲੱਖ ਰੁਪਏ ਪ੍ਰਤੀ ਪਰਿਵਾਰ ਦਾ ਬੀਮਾ ਕਵਰ ਪ੍ਰਦਾਨ ਕਰਦੀ ਹੈ। ਬਲਬੀਰ ਸਿੰਘ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਪਹਿਲਾਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਜਾਗਰੂਕਤਾ ਮੁਹਿੰਮ ਦਾ ਉਦੇਸ਼ ਪੇਂਡੂ ਲੋਕਾਂ ਦੀ ਪਹੁੰਚ ਨੂੰ ਵਧਾਉਣਾ ਹੈ ਤਾਂ ਜੋ ਲੋੜਵੰਦ ਲੋਕ ਇਸ ਫਲੈਗਸ਼ਿਪ ਸਕੀਮ ਦਾ ਲਾਭ ਲੈ ਸਕਣ।

ਉਨ੍ਹਾਂ ਕਿਹਾ ਕਿ ਪੰਜਾਬ ਦੀ 70 ਫੀਸਦੀ ਯੋਗ ਆਬਾਦੀ ਨੂੰ ਪਹਿਲਾਂ ਹੀ ਇਸ ਸਕੀਮ ਅਧੀਨ ਕਵਰ ਕੀਤਾ ਜਾ ਚੁੱਕਾ ਹੈ ਅਤੇ ਇਸ ਜਾਗਰੂਕਤਾ ਮੁਹਿੰਮ ਰਾਹੀਂ ਪੰਜਾਬ ਸਰਕਾਰ ਵੱਲੋਂ 100 ਫੀਸਦੀ ਯੋਗ ਆਬਾਦੀ ਨੂੰ ਕਵਰ ਕਰਨ ਦਾ ਟੀਚਾ ਹੈ। ਦੱਸ ਦੇਈਏ ਕਿ ਪੰਜਾਬ ਵਿੱਚ ਇਸ ਸਕੀਮ ਅਧੀਨ 44 ਲੱਖ ਪਰਿਵਾਰ ਆਉਂਦੇ ਹਨ ਅਤੇ ਰਾਜ ਦੇ 900 ਤੋਂ ਵੱਧ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲ ਸੂਚੀਬੱਧ ਹਨ, ਜਿਨ੍ਹਾਂ ਵਿੱਚ ਇਸ ਸਕੀਮ ਦੇ ਘੇਰੇ ਵਿੱਚ ਇਲਾਜ ਲਈ 1579 ਇਲਾਜ ਪੈਕੇਜ ਉਪਲਬਧ ਹਨ।

MUST READ