Saturday, July 27, 2024
HomePunjabi Newsਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਪੁਰੋਹਿਤ ਨੇ ਰਾਸ਼ਟਰਪਤੀ ਨੂੰ ਭੇਜਿਆ ਅਸਤੀਫ਼ਾ, ਨਿੱਜੀ ਕਾਰਨਾਂ ਕਰਕੇ ਛੱਡਿਆ ਅਹੁਦਾ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਅਹੁਦੇ ਤੋਂ 3 ਫਰਵਰੀ ਸ਼ਨੀਵਾਰ ਨੂੰ ਅਸਤੀਫ਼ਾ ਦੇ ਦਿੱਤਾ। ਪੁਰੋਹਿਤ ਨੇ ਆਪਣਾ ਅਸਤੀਫ਼ਾ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਭੇਜ ਦਿੱਤਾ ਹੈ ਅਤੇ ਉਨ੍ਹਾਂ ਅਹੁਦਾ ਛੱਡਣ ਦਾ ਨਿੱਜੀ ਕਾਰਨ ਦੱਸਿਆ ਹੈ। ਉਨ੍ਹਾਂ ਰਾਸ਼ਟਰਪਤੀ ਨੂੰ ਭੇਜੇ ਅਸਤੀਫ਼ੇ ’ਚ ਲਿਖਿਆ ਕਿ ਮੈਂ ਵਿਅਕਤੀਗਤ ਕਾਰਨਾਂ ਅਤੇ ਕੁੱਝ ਹੋਰ ਨਿੱਜੀ ਕਾਰਨਾਂ ਕਰਕੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਿਹਾ ਹੈ ਅਤੇ ਕਿਰਪਾ ਕਰਕੇ ਇਸ ਨੂੰ ਸਵੀਕਾਰ ਕੀਤਾ ਜਾਵੇ।

ਭਾਰਤੀ ਜਨਤਾ ਪਾਰਟੀ ਨਾਲ ਲੰਬੇ ਸਮੇਂ ਤੋਂ ਜੁੜੇ ਪੁਰੋਹਿਤ 21 ਅਗਸਤ 2021 ਨੂੰ ਪੰਜਾਬ ਦੇ ਰਾਜਪਾਲ ਨਿਯੁਕਤ ਹੋਏ ਸਨ ਅਤੇ ਉਸ ਸਮੇਂ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸੀ। ਜਦਕਿ ਇਸ ਤੋਂ ਪਹਿਲਾਂ ਉਹ ਸਾਲ 2017 ਤੋਂ 2021 ਤੱਕ ਤਾਮਿਲਨਾਡੂ ਅਤੇ ਸਾਲ 2016 ਤੋਂ 2017 ਤੱਕ ਅਸਮ ਦੇ ਰਾਜਪਾਲ ਵੀ ਰਹੇ। ਬਨਵਾਰੀ ਲਾਲ ਪੁਰੋਹਿਤ ਦਾ ਜਨਮ 16 ਅਪ੍ਰੈਲ 1940 ਨੂੰ ਰਾਜਸਥਾਨ ਦੇ ਨਵਲਗੜ੍ਹ ’ਚ ਹੋਇਆ ਸੀ।

RELATED ARTICLES

Most Popular

Recent Comments