ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਜੇਲ੍ਹਬੰਦੀ ਨੂੰ ਲੈ ਕੇ ਵੱਡਾ ਕਦਮ ਚੁੱਕਿਆ ਹੈ। ਅੰਮ੍ਰਿਤਪਾਲ ‘ਤੇ ਲੱਗੇ NSA ਦੀ ਮਿਆਦ 22 ਅਪ੍ਰੈਲ ਨੂੰ ਖ਼ਤਮ ਹੋ ਰਹੀ ਹੈ, ਪਰ ਸਰਕਾਰ ਨੇ ਕੇਂਦਰ ਨੂੰ ਚਿੱਠੀ ਲਿਖ ਕੇ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਰੱਖਣ ਦੀ ਮੰਗ ਕੀਤੀ ਹੈ। ਸਰਕਾਰ ਅਨੁਸਾਰ ਪੰਜਾਬ ਵਿੱਚ ਲਿਆਉਣ ਨਾਲ ਅਮਨ-ਕਾਨੂੰਨ ਦੀ ਸਥਿਤੀ ਵਿਗੜ ਸਕਦੀ ਹੈ। 23 ਅਪ੍ਰੈਲ ਨੂੰ NSA ਖ਼ਤਮ ਹੁੰਦਿਆਂ ਹੀ ਉਸ ਨੂੰ ਅਜਨਾਲਾ ਹਿੰਸਾ ਮਾਮਲੇ ਵਿੱਚ ਮੁੜ ਗ੍ਰਿਫ਼ਤਾਰ ਕਰਨ ਦੀ ਯੋਜਨਾ ਹੈ।
NSA ਖ਼ਤਮ ਹੋਣ ਮਗਰੋਂ ਵੀ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ‘ਚ ਰੱਖਣ ਦੀ ਤਿਆਰੀ; ਪੰਜਾਬ ਸਰਕਾਰ ਨੇ ਕੇਂਦਰ ਨੂੰ ਲਿਖੀ ਚਿੱਠੀ
RELATED ARTICLES


