ਪੰਜਾਬ ਸਰਕਾਰ ਹੁਣ ਦਵੇਗੀ ਸਟੈਨੋ ਟਾਈਪਿਸਟਾਂ ਨੂੰ ਤਰੱਕੀ, ਜਾਣੋ ਕਿਹਨਾਂ ਕਿਹਨਾਂ ਨੂੰ ਮਿਲੇਗਾ ਇਸਦਾ ਲਾਭ

ਚੋਣਾਂ ਨਜ਼ਦੀਕ ਆਉਂਦਿਆ ਹੀ ਪੰਜਾਬ ਸਰਕਾਰ ਵਲੋਂ ਹਰ ਵਰਗ ਨੂੰ ਆਪਣੇ ਵੱਲ ਕਰਨ ਲਈ ਐਲਾਨ ਤੇ ਐਲਾਨ ਕੀਤੇ ਜਾ ਰਹੇ ਹਨ। ਹੁਣ ਸਰਕਾਰ ਵੱਲੋਂ ਸਟੈਨੋ ਟਾਈਪਿਸਟਾਂ ਨੂੰ ਤਰੱਕੀ ਦੇਣ ਦਾ ਫੈਸਲਾ ਲਿਆ ਗਿਆ ਹੈ। 50 ਸਾਲ ਤੋਂ ਵੱਧ ਉਮਰ ਦੇ ਸਟੈਨੋ ਟਾਈਪਿਸਟਾਂ ਨੂੰ ਬਿਨਾਂ ਸਟੇਨੋਗ੍ਰਾਫੀ ਟੈਸਟ ਦਿੱਤੇ ਤਰੱਕੀ ਦਿੱਤੀ ਜਾਵੇਗੀ। ਟੈਸਟ ਤੋਂ ਇਲਾਵਾ ਹੋਰ ਜ਼ਰੂਰੀ ਸ਼ਰਤਾਂ ਪੂਰੀਆਂ ਕਰਨ ਤੋਂ ਬਾਅਦ ਉਨ੍ਹਾਂ ਨੂੰ ਜੂਨੀਅਰ ਸਕੇਲ ਸਟੈਨੋਗ੍ਰਾਫਰ ਵਜੋਂ ਨਿਯੁਕਤ ਕੀਤਾ ਜਾਵੇਗਾ। ਵਿਭਾਗ ਨੇ ਆਪਣੇ ਆਦੇਸ਼ ਵਿੱਚ ਲਿਖਿਆ ਹੈ ਕਿ ਬਹੁਤ ਸਾਰੇ ਸਟੈਨੋ ਟਾਈਪਿਸਟ ਵੱਖ -ਵੱਖ ਵਿਭਾਗਾਂ ਵਿੱਚ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਦੀ ਉਮਰ 50 ਤੋਂ ਵੱਧ ਹੈ।


ਪਰ ਸਟੈਨੋਗ੍ਰਾਫੀ ਟੈਸਟ ਪਾਸ ਨਾ ਕਰਨ ਕਾਰਨ ਉਨ੍ਹਾਂ ਦੀ ਤਰੱਕੀ ਨਹੀਂ ਹੋ ਸਕਦੀ। ਟੈਸਟ ਪਾਸ ਨਾ ਕਰਨ ਦੀ ਸੂਰਤ ਵਿਚ ਵੀ ਇਨ੍ਹਾਂ ਸਟੈਨੋ ਟਾਈਪਿਸਟਾਂ ਨੂੰ ਪ੍ਰਮੋਟ ਕਰਨ ਦਾ ਮੌਕਾ ਦੇਣਾ ਜ਼ਰੂਰੀ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਸਾਰੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਆਪਣੇ ਵਿਭਾਗ ਵਿੱਚ 50 ਸਾਲ ਤੋਂ ਵੱਧ ਉਮਰ ਦੇ ਸਟੈਨੋ ਟਾਈਪਿਸਟਾਂ ਨੂੰ ਤਰੱਕੀ ਦਿਓ। ਇਸ ਦੇ ਲਈ ਉਨ੍ਹਾਂ ਨੂੰ ਪ੍ਰੀਖਿਆ ਤੋਂ ਛੋਟ ਦਿੱਤੀ ਜਾਣੀ ਚਾਹੀਦੀ ਹੈ ਪਰ ਟੈਸਟ ਤੋਂ ਇਲਾਵਾ, ਹੋਰ ਸਾਰੇ ਲੋੜੀਂਦੇ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਣੀ ਚਾਹੀਦੀ ਹੈ।

MUST READ