ਪੰਜਾਬ ਅਤੇ ਹਰਿਆਣਾ ਵਿਚਕਾਰ ਚੱਲ ਰਹੇ ਪਾਣੀ ਦੇ ਵਿਵਾਦ ਦੇ ਵਿਚਕਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਪੋਸਟ ਸਾਂਝੀ ਕੀਤੀ ਹੈ । ਉਹਨਾਂ ਲਿਖਿਆ ਹੈ ਕਿ ਇਸ ਵਿਵਾਦ ਦੇ ਹੱਲ ਦੇ ਲਈ ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਡਾ ਦੇ ਨਾਲ ਮੁਲਾਕਾਤ ਕੀਤੀ। ਕੈਪਟਨ ਨੇ ਇਸ ਸਾਰੇ ਵਿਵਾਦ ਦੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ । ਕੈਪਟਨ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਆਪਣਾ ਪੱਖ ਸਹੀ ਤਰੀਕੇ ਨਾਲ ਨਹੀਂ ਰੱਖਿਆ ਜਿਸ ਦੇ ਕਰਕੇ ਅਜਿਹੇ ਹਾਲਾਤ ਬਣੇ ਹਨ ।
ਪੰਜਾਬ ਹਰਿਆਣਾ ਪਾਣੀ ਵਿਵਾਦ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਭਾਜਪਾ ਪ੍ਰਧਾਨ ਨਾਲ ਮੁਲਾਕਾਤ
RELATED ARTICLES