HomePunjabi NewsBusinessਬ੍ਰੇਕਿੰਗ: ਗੈਰ-ਕਾਨੂੰਨੀ ਮਾਈਨਿੰਗ ਮਾਮਲੇ 'ਚ ਪੰਜਾਬ ਮਾਈਨਿੰਗ ਵਿਭਾਗ ਦੀ ਵੱਡੀ ਕਾਰਵਾਈ, ₹154.77...

ਬ੍ਰੇਕਿੰਗ: ਗੈਰ-ਕਾਨੂੰਨੀ ਮਾਈਨਿੰਗ ਮਾਮਲੇ ‘ਚ ਪੰਜਾਬ ਮਾਈਨਿੰਗ ਵਿਭਾਗ ਦੀ ਵੱਡੀ ਕਾਰਵਾਈ, ₹154.77 ਕਰੋੜ ਦੀ ਵਸੂਲੀ ਪ੍ਰਕਿਰਿਆ ਸ਼ੁਰੂ

ਰੂਪਨਗਰ: ਪੰਜਾਬ ਮਾਈਨਿੰਗ ਅਤੇ ਜਿਓਲੋਜੀ ਵਿਭਾਗ ਨੇ ਆਨੰਦਪੁਰ ਸਾਹਿਬ ਸਬ-ਡਵੀਜ਼ਨ ਦੇ ਪਿੰਡ ਸਵਾਰਾ ਵਿਖੇ ਰੇਤਾ-ਬੱਜਰੀ ਦੀ ਕਥਿਤ ਗੈਰ-ਕਾਨੂੰਨੀ ਨਿਕਾਸੀ ਦੇ ਮਾਮਲੇ ਵਿੱਚ ਚੰਡੀਗੜ੍ਹ ਵਾਸੀ ਮਨਪ੍ਰੀਤ ਸਿੰਘ ਤੋਂ ₹154.77 ਕਰੋੜ ਦੀ ਵਸੂਲੀ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਵੱਲੋਂ ਰੋਪੜ ਜ਼ਿਲ੍ਹੇ ‘ਚ ਲਗਾਏ ਗਏ ₹630 ਕਰੋੜ ਦੇ ਕੁੱਲ ਜੁਰਮਾਨੇ ਤਹਿਤ ਇਹ ਪਹਿਲੀ ਵੱਡੀ ਰਿਕਵਰੀ ਕਾਰਵਾਈ ਹੈ।

RELATED ARTICLES

Most Popular

Recent Comments