More
    HomePunjabi Newsਦਿੱਲੀ ’ਚ ਹਵਾ ਪ੍ਰਦੂੁਸ਼ਣ ਦੇ ਲਈ ਪੰਜਾਬ ਜ਼ਿੰਮੇਵਾਰ ਨਹੀਂ

    ਦਿੱਲੀ ’ਚ ਹਵਾ ਪ੍ਰਦੂੁਸ਼ਣ ਦੇ ਲਈ ਪੰਜਾਬ ਜ਼ਿੰਮੇਵਾਰ ਨਹੀਂ

    NGT ਦੇ ਮੈਂਬਰ ਜਸਟਿਸ ਸੁਧੀਰ ਅਗਰਵਾਲ ਦਾ ਦਾਅਵਾ

    ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਚ ਹੋਣ ਵਾਲੇ ਹਵਾ ਪ੍ਰਦੂਸ਼ਣ ਦੇ ਲਈ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣਾ  ਉਚਿਤ ਨਹੀਂ ਹੈ। ਇਹ ਗੱਲ ਨੈਸ਼ਨਲ ਗਰੀਨ ਟਿ੍ਰਬਿਊਨਲ (ਐਨ.ਜੀ.ਟੀ.) ਦੇ ਮੈਂਬਰ ਜਸਟਿਸ ਸੁਧੀਰ ਅਗਰਵਾਲ ਨੇ ਕਹੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਅਜਿਹੀ ਕੋਈ ਵਿਗਿਆਨਕ ਸਟੱਡੀ ਮੌਜੂਦ ਨਹੀਂ ਹੈ, ਜਿਸ ਨਾਲ ਇਹ ਸਾਬਤ ਹੋ ਸਕੇ ਕਿ ਦਿੱਲੀ ਦੇ ਪ੍ਰਦੂਸ਼ਣ ਦੇ ਲਈ ਪੰਜਾਬ ਜ਼ਿੰਮੇਵਾਰ ਹੈ।

    ਉਨ੍ਹਾਂ ਕਿਹਾ ਕਿ ਅਜਿਹੇ ਵਿਚ ਪਰਾਲੀ ਸਾੜਨ ਦੇ ਮਾਮਲਿਆਂ ’ਤੇ ਕਿਸਾਨਾਂ ਨੂੰ ਜੁਰਮਾਨਾ ਲਗਾਉਣ ਤੋਂ ਲੈ ਕੇ ਜੇਲ੍ਹ ਭੇਜਣਾ ਪੂਰੀ ਤਰ੍ਹਾਂ ਨਾਲ ਗਲਤ ਹੈ। ਸੁਧੀਰ ਅਗਰਵਾਲ ਨੇ ਇਸ ਨੂੰ ਕਿਸਾਨਾਂ ਨਾਲ ਬੇਇਨਸਾਫੀ ਦੱਸਿਆ ਹੈ। ਉਨ੍ਹਾਂ ਦੱਸਿਆ ਕਿ ਦਿੱਲੀ ਦੇ ਪ੍ਰਦੂਸ਼ਣ ਦੀ ਅਸਰ ਵਜ੍ਹਾ ਕੋਈ ਹੋਰ ਹੈ ਅਤੇ ਕਿਸਾਨਾਂ ’ਤੇ ਕੇਸ ਚਲਾਉਣਾ ਬਿਲਕੁਲ ਗਲਤ ਹੈ।  

    RELATED ARTICLES

    Most Popular

    Recent Comments