ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੋਡਿਊਲ ਨੂੰ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਪੁਲਸ ਨੇ ਇਸ ਅੱਤਵਾਦੀ ਨੂੰ ਗ੍ਰਿਫਤਾਰ ਕਰ ਲਿਆ, ਜੋ ਅਪਰਾਧ ਕਰਨ ਤੋਂ ਪਹਿਲਾਂ ਹੀ ਟਾਰਗੇਟ ਕਿਲਿੰਗ ਦੀ ਯੋਜਨਾ ਬਣਾ ਰਿਹਾ ਸੀ। ਪੁਲੀਸ ਨੇ ਮੁਲਜ਼ਮਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਹਨ। ਫੜੇ ਗਏ ਅੱਤਵਾਦੀ ਦੀ ਪਛਾਣ ਵਿਕਰਮਜੀਤ ਸਿੰਘ ਉਰਫ ਵਿੱਕੀ ਪੁੱਤਰ ਲਖਬੀਰ ਸਿੰਘ ਵਾਸੀ ਬੰਗੜ, ਘਣੀ ਜ਼ਿਲਾ ਗੁਰਦਾਸਪੁਰ ਵਜੋਂ ਹੋਈ ਹੈ।
ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਅੱਤਵਾਦੀ ਨੂੰ ਕੀਤਾ ਗ੍ਰਿਫ਼ਤਾਰ
RELATED ARTICLES