HomePunjabi NewsLiberal Breakingਪੰਜਾਬ ਪੁਲਿਸ ਨੇ ਵਿਸ਼ੇਸ਼ ਆਪ੍ਰੇਸ਼ਨ ਦੇ ਤਹਿਤ ਪਾਕਿਸਤਾਨੀ ਮਾਡਿਊਲ ਦਾ ਕੀਤਾ ਪਰਦਾਫਾਸ਼

ਪੰਜਾਬ ਪੁਲਿਸ ਨੇ ਵਿਸ਼ੇਸ਼ ਆਪ੍ਰੇਸ਼ਨ ਦੇ ਤਹਿਤ ਪਾਕਿਸਤਾਨੀ ਮਾਡਿਊਲ ਦਾ ਕੀਤਾ ਪਰਦਾਫਾਸ਼

ਅੰਮ੍ਰਿਤਸਰ ਪੁਲਿਸ ਨੇ ਆਜ਼ਾਦੀ ਦਿਹਾੜੇ ‘ਤੇ ਚਲਾਏ ਗਏ ਵਿਸ਼ੇਸ਼ ਆਪ੍ਰੇਸ਼ਨ ਦੇ ਤਹਿਤ ਪਾਕਿਸਤਾਨੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ ਜੋ ਪਾਕਿਸਤਾਨੀ ਸਮੱਗਲਰਾਂ ਦੇ ਸੰਪਰਕ ਵਿੱਚ ਸੀ ਅਤੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਿਹਾ ਸੀ। ਡੀਜੀਪੀ ਪੰਜਾਬ ਵੱਲੋਂ ਟਵੀਟ ਰਾਹੀਂ ਦਿੱਤੀ ਗਈ ਜਾਣਕਾਰੀ ਅਨੁਸਾਰ ਖੁਫੀਆ ਸੂਚਨਾ ਦੇ ਆਧਾਰ ‘ਤੇ ਕੀਤੀ ਗਈ ਕਾਰਵਾਈ ਦੌਰਾਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC),

ਅੰਮ੍ਰਿਤਸਰ ਨੇ ਰਾਜਵੰਤ ਸਿੰਘ ਉਰਫ਼ ਰਾਜੂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਵਿੱਚ ਸ਼ਾਮਲ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਮੁਲਜ਼ਮ ਪਾਕਿਸਤਾਨ ਸਥਿਤ ਇੱਕ ਤਸਕਰ ਦੇ ਸੰਪਰਕ ਵਿੱਚ ਸੀ, ਜੋ ਡਰੋਨ ਅਤੇ ਹੋਰ ਸਾਧਨਾਂ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਭਾਰਤੀ ਖੇਤਰ ਵਿੱਚ ਭੇਜ ਰਿਹਾ ਸੀ। ਤਲਾਸ਼ੀ ਦੌਰਾਨ ਮੁਲਜ਼ਮਾਂ ਕੋਲੋਂ 2 ਗਲਾਕ ਪਿਸਤੌਲ ਅਤੇ 2 ਮੈਗਜ਼ੀਨ ਬਰਾਮਦ ਹੋਏ। ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕਰ ਲਈ ਗਈ ਹੈ।

RELATED ARTICLES

Most Popular

Recent Comments