ਪੰਜਾਬ ਪੁਲਿਸ ਨੇ ਹੈਰੋਇਨ ਨਿਰਮਾਣ ਯੂਨਿਟ ਦਾ ਕੀਤਾ ਪਰਦਾਫਾਸ਼, ਜਾਣੋ ਕਿਵੇਂ

ਪੰਜਾਬੀ ਡੈਸਕ:– ਪੰਜਾਬ ਪੁਲਿਸ ਵੱਲੋਂ ਨਸ਼ਿਆਂ ਅਤੇ ਨਸ਼ਿਆਂ ਖਿਲਾਫ ਵੱਡੀ ਕਾਰਵਾਈ ਕੀਤੀ ਗਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ, ਦੱਖਣੀ ਦਿੱਲੀ ਵਿੱਚ ਪੰਜਾਬ ਪੁਲਿਸ ਦੀ ਇੱਕ ਵੱਡੀ ਹੈਰੋਇਨ ਨਿਰਮਾਣ ਯੂਨਿਟ ਦਾ ਪਰਦਾਫਾਸ਼ ਕੀਤਾ ਗਿਆ। ਪੰਜਾਬ ਪੁਲਿਸ ਨੇ ਇਸ ਗੰਦੇ ਧੰਦੇ ਦਾ ਪਰਦਾਫਾਸ਼ ਕਰਦਿਆਂ 17 ਕਿਲੋ ਹੈਰੋਇਨ, ਮਿਕਸਡ ਕੈਮੀਕਲ, ਐਸਿਡ ਅਤੇ ਲੈਬ ਉਪਕਰਣ ਵੀ ਬਰਾਮਦ ਕੀਤੇ ਹਨ।

ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਟਵਿੱਟਰ ‘ਤੇ ਇਸ ਮਾਮਲੇ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ ਕਿ, ਪੰਜਾਬ ਪੁਲਿਸ ਨੇ ਦੱਖਣੀ ਦਿੱਲੀ ਵਿੱਚ ਹੈਰੋਇਨ ਬਣਾਉਣ ਵਾਲੀ ਇਕ ਵੱਡੀ ਇਕਾਈ ਦਾ ਪਰਦਾਫਾਸ਼ ਕੀਤਾ ਹੈ। ਇਸ ਮੌਕੇ ਦੀਆਂ ਫੋਟੋਆਂ ਵੀ ਡੀਜੀਪੀ ਨੇ ਸਾਂਝੀਆਂ ਕੀਤੀਆਂ ਹਨ। ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ, ਇਸ ਮੌਕੇ 4 ਅਫਗਾਨ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

MUST READ