ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਪੁਲਿਸ ਅਧਿਕਾਰੀਆਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਪੰਜਾਬ ਦੇ ਸਮੂਹ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਨਸ਼ਿਆਂ ਵਿਰੁੱਧ ਫੈਸਲਾਕੁੰਨ ਲੜਾਈ ਲੜਨ ਲਈ ਕਿਹਾ ਹੈ।ਇਨ੍ਹਾਂ ਹਦਾਇਤਾਂ ਵਿੱਚ ਡੀ.ਜੀ.ਪੀ. ਨੇ ਕਿਹਾ ਕਿ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਕੋਈ ਢਿੱਲ ਨਹੀਂ ਵਰਤੀ ਜਾਵੇ ਅਤੇ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।
ਪੰਜਾਬ ਪੁਲਿਸ ਨਸ਼ਿਆ ਖ਼ਿਲਾਫ਼ ਹੋਈ ਸਖ਼ਤ, ਡੀਜੀਪੀ ਨੇ ਦਿੱਤੇ ਇਹ ਨਿਰਦੇਸ਼
RELATED ARTICLES