ਪੰਜਾਬ ਰੋਡਵੇਜ਼ ਅਤੇ PRTC ਮੁਲਾਜਮਾਂ ਦਾ ਐਲਾਨ, 9 ਸਤੰਬਰ ਨੂੰ ਬੰਦ ਰਹਿਣਗੇ ਸਾਰੇ ਬਸ ਸਟੈਂਡ

ਪੰਜਾਬ ਸਰਕਾਰ ਨਾਲ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਮੁਲਾਜ਼ਮਾਂ ਨੇ ਅਗਲੀ ਰਣਨੀਤੀ ਐਲਾਨਦਿਆਂ ਕੱਲ੍ਹ 9 ਸਤੰਬਰ ਨੂੰ ਪੰਜਾਬ ਦੇ ਸਾਰੇ ਬੱਸ ਸਟੈਂਡ ਬੰਦ ਰੱਖਣ ਦਾ ਐਲਾਨ ਕੀਤਾ ਹੈ। ਇਸ ਦੌਰਾਨ ਕੱਲ੍ਹ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਬੱਸ ਅੱਡੇ ਬੰਦ ਰਹਿਣਗੀ, ਇਹ ਸਮਾਂ ਘਟਾਇਆ ਜਾਂ ਵਧਾਇਆ ਵੀ ਜਾ ਸਕਦਾ ਹੈ। ਇਸ ਤੋਂ ਇਲਾਵਾ 10 ਸਤੰਬਰ ਨੂੰ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਕੋਲ ਉਹਨਾਂ ਨੂੰ ਮਿਲਣ ਦਾ ਸਮਾਂ ਨਹੀਂ ਹੈ, ਇਸ ਲਈ ਉਹ ਖੁਦ ਮੁੱਖ ਮੰਤਰੀ ਦੇ ਫਾਰਮ ਹਾਊਸ ਜਾਣਗੇ।

ਦੱਸ ਦਈਏ ਕਿ ਹਾਲ ਹੀ ਵਿਚ ਪੰਜਾਬ ਭਰ ਵਿਚ ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼ ਪਨਬਸ ਦੇ ਕੱਚੇ ਕਾਮਿਆਂ ਵਲੋਂ ਅਣਮਿਥੇ ਸਮੇਂ ਦੀ ਹੜਤਾਲ ਸ਼ੁਰੂ ਕੀਤੀ ਗਈ ਹੈ। ਇਸ ਦੇ ਚਲਦਿਆਂ ਬੀਤੇ ਦਿਨ ਕੱਚੇ ਕਾਮਿਆਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕੀਤਾ ਜਾਣਾ ਸੀ ਪਰ ਪੰਜਾਬ ਸਰਕਾਰ ਵੱਲੋਂ ਗੱਲਬਾਤ ਦੇ ਸੱਦੇ ਦੇ ਚਲਦਿਆਂ ਕੱਚੇ ਕਾਮਿਆਂ ਵੱਲੋਂ ਸਿਸਵਾਂ ਫਾਰਮ ਹਾਊਸ ਵੱਲ ਰੋਸ ਮਾਰਚ ਦਾ ਪ੍ਰੋਗਰਾਮ ਮੁਲਤਵੀ ਕਰ ਦਿਤਾ ਗਿਆ ਸੀ।

MUST READ