ਪੰਜਾਬ ਸਕੂਲ ਸਿੱਖਿਆ ਬੋਰਡ ਨੇ ਹਾਲ ਹੀ ਵਿੱਚ 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਐਲਾਨੇ ਹਨ। ਇਨ੍ਹਾਂ ਪ੍ਰੀਖਿਆਵਾਂ ਦੌਰਾਨ ਕੰਪਾਰਟਮੈਂਟ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਸਪਲੀਮੈਂਟਰੀ ਪ੍ਰੀਖਿਆ 2024 ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਸਿੱਖਿਆ ਬੋਰਡ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ 10ਵੀਂ ਜਾਂ 12ਵੀਂ ਜਮਾਤ ਵਿੱਚ ਕੰਪਾਰਟਮੈਂਟ ਵਾਲੇ ਜਾਂ ਰੀ-ਅਪੀਅਰ ਹੋਣ ਵਾਲੇ ਉਮੀਦਵਾਰ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾ ਕੇ ਕੰਪਾਰਟਮੈਂਟ ਪ੍ਰੀਖਿਆ ਲਈ ਅਰਜ਼ੀ ਫਾਰਮ ਭਰ ਸਕਦੇ ਹਨ।
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਪਲੀਮੈਂਟਰੀ ਪ੍ਰੀਖਿਆ 2024 ਦਾ ਸ਼ਡਿਊਲ ਜਾਰੀ
RELATED ARTICLES