ਪੰਜਾਬ ਵਿਧਾਨ ਸਭਾ ਨੂੰ ਅਣਮਿੱਥੇ ਸਮੇ ਲਈ ਕੀਤਾ ਗਿਆ ਮੁਲਤਵੀ, ਵਿਰੋਧੀ ਦਲਾਂ ਵਲੋਂ ਜਤਾਇਆ ਗਿਆ ਇਤਰਾਜ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਸਵੇਰੇ 11 ਵਜੇ ਅਤੇ ਦੁਪਹਿਰ 1 ਵਜੇ ਤੱਕ ਮੁਲਤਵੀ ਕਰਨ ਤੋਂ ਬਾਅਦ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ। ਇਸ ਨੂੰ ਲੈ ਕੇ ਵਿਰੋਧੀ ਪਾਰਟੀਆਂ ਨੇ ਇਤਰਾਜ਼ ਵੀ ਜਤਾਇਆ । ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਇਜਲਾਸ ਨੂੰ ਮੁਲਤਵੀ ਕਰਨ ਦੇ ਪ੍ਰਸਤਾਵ ‘ਤੇ ਵੋਟ ਦੀ ਮੰਗ ਕੀਤੀ।
ਇਸ ਦੇ ਚਲਦਿਆਂ ਸਦਨ ਵਿਚ ਹੰਗਾਮਾ ਵੀ ਹੋਇਆ। ਇਸ ਤੋਂ ਬਾਅਦ ਸਪੀਕਰ ਨੇ ਵਿਧਾਨ ਸਭਾ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਦਾ ਮਤਾ ਪਾਸ ਕਰ ਦਿੱਤਾ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਵੀ ਕਿਹਾ ਸੀ ਕਿ ਪੰਜਾਬ ਸਰਕਾਰ ਇਕ ਦਿਨ ਦਾ ਸੈਸ਼ਨ ਬੁਲਾ ਕੇ ਖਾਨਾਪੂਰਤੀ ਕਰ ਰਹੀ ਹੈ। ਉਹਨਾਂ ਕਿਹਾ ਕਿ ਅੱਜ ਦਾ ਸੈਸ਼ਨ ਗੁਰੂ ਸਾਹਿਬ ਨੂੰ ਸਮਰਪਿਤ ਕਰਨ ਤੋਂ ਬਾਅਦ ਇਜਲਾਸ ਦੀ ਕਾਰਵਾਈ ਹੋਰ 14 ਦਿਨ ਦੀ ਹੋਣੀ ਚਾਹੀਦੀ ਸੀ।