HomePunjabi NewsLiberal Breakingਬ੍ਰੇਕਿੰਗ: ਉੱਤਰੀ ਭਾਰਤ 'ਚ ਬਦਲੇਗਾ ਮੌਸਮ; ਪੰਜਾਬ 'ਚ 12 ਤੋਂ 15 ਨਵੰਬਰ...

ਬ੍ਰੇਕਿੰਗ: ਉੱਤਰੀ ਭਾਰਤ ‘ਚ ਬਦਲੇਗਾ ਮੌਸਮ; ਪੰਜਾਬ ‘ਚ 12 ਤੋਂ 15 ਨਵੰਬਰ ਵਿਚਾਲੇ ਮੀਂਹ ਦੀ ਸੰਭਾਵਨਾ, ਪਹਾੜਾਂ ‘ਤੇ ਬਰਫ਼ਬਾਰੀ ਦੇ ਆਸਾਰ

ਚੰਡੀਗੜ੍ਹ: ਉੱਤਰੀ ਭਾਰਤ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਵਿੱਚ ਵੱਡੀ ਤਬਦੀਲੀ ਦੇਖਣ ਨੂੰ ਮਿਲੇਗੀ। ਮੌਸਮ ਵਿਭਾਗ ਮੁਤਾਬਕ 10 ਨਵੰਬਰ ਤੋਂ ਸਰਗਰਮ ਹੋ ਰਹੀ ਨਵੀਂ ਪੱਛਮੀ ਗੜਬੜੀ (Western Disturbance) ਕਾਰਨ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਮੀਂਹ ਅਤੇ ਉੱਚਾਈ ਵਾਲੇ ਇਲਾਕਿਆਂ ਵਿੱਚ ਬਰਫ਼ਬਾਰੀ ਦੀ ਸੰਭਾਵਨਾ ਹੈ। ਇਸ ਦਾ ਅਸਰ ਪੰਜਾਬ ਵਿੱਚ ਵੀ ਦਿਖਾਈ ਦੇਵੇਗਾ, ਜਿੱਥੇ 12 ਤੋਂ 15 ਨਵੰਬਰ ਦਰਮਿਆਨ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਅਨੁਸਾਰ 12 ਅਤੇ 13 ਨਵੰਬਰ ਨੂੰ ਕਸ਼ਮੀਰ ਘਾਟੀ ਵਿੱਚ ਭਾਰੀ ਮੀਂਹ ਤੇ ਬਰਫ਼ਬਾਰੀ ਹੋ ਸਕਦੀ ਹੈ ਅਤੇ ਇਸ ਦੌਰਾਨ 40 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਆਸਾਰ ਹਨ।

RELATED ARTICLES

Most Popular

Recent Comments