ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਮੁਹਾਲੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਤਿੰਨਾਂ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਹੈ। ਯਾਦਵ ਨੇ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦਾ ਅਪਰਾਧਿਕ ਇਤਿਹਾਸ ਹੈ ਅਤੇ ਉਨ੍ਹਾਂ ਖਿਲਾਫ ਹਰਿਆਣਾ ਅਤੇ ਦਿੱਲੀ ਵਿੱਚ ਕਈ ਮਾਮਲੇ ਦਰਜ ਹਨ। ਯਾਦਵ ਨੇ ਐਕਸ ‘ਤੇ ਇੱਕ ਪੋਸਟ ਵਿੱਚ ਕਿਹਾ, “ਮੁਢਲੀ ਪੁੱਛਗਿੱਛ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਆਪਣੇ ਹੈਂਡਲਰ ਮਨਜੀਤ ਮਾਹਲ ਦੇ ਨਿਰਦੇਸ਼ਾਂ ‘ਤੇ ਰਾਜ ਵਿੱਚ ਸਨਸਨੀਖੇਜ਼ ਅਪਰਾਧਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ।”
ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਮਿਲੀ ਵੱਡੀ ਸਫ਼ਲਤਾ, 3 ਗੈਂਗਸਟਰ ਹਥਿਆਰਾਂ ਸਮੇਤ ਕਾਬੂ
RELATED ARTICLES