More
    HomePunjabi Newsਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਹੋਇਆ ਫਰੀ

    ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਹੋਇਆ ਫਰੀ

    ਮੰਗਾਂ ਨਾ ਮੰਨੇ ਜਾਣ ਦੇ ਵਿਰੋਧ ’ਚ ਟੋਲ ਪਲਾਜ਼ਾ ਵਰਕਰ ਯੂਨੀਅਨ ਨੇ ਲਿਆ ਫੈਸਲਾ

    ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦਾ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ੇ ਨੂੰ ਅੱਜ ਸ਼ੁੱਕਰਵਾਰ ਤੋਂ ਟੋਲ ਮੁਕਤ ਕਰ ਦਿੱਤਾ ਗਿਆ ਹੈ। ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਅਹੁਦੇਦਾਰਾਂ ਦੀ ਹੋਈ ਮੀਟਿੰਗ ਦੌਰਾਨ ਟੋਲ ਪਲਾਜ਼ੇ ਨੂੰ ਅਣਮਿੱਥੇ ਸਮੇਂ ਲਈ ਫਰੀ ਕਰਨ ਦਾ ਫੈਸਲਾ ਕੀਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਵਰਕਰਾਂ ਦੀਆਂ ਮੰਗਾਂ ਪਿਛਲੇ ਲੰਬੇ ਸਮੇਂ ਤੋਂ ਪੂਰੀਆਂ ਨਾ ਕੀਤੇ ਜਾਣ ਦੇ ਵਿਰੋਧ ’ਚ ਅਸੀਂ ਇਹ ਫੈਸਲਾ ਲਿਆ ਹੈ।

    ਉਨ੍ਹਾਂ ਕਿਹਾ ਕਿ ਟੋਲ ਪਲਾਜ਼ੇ ’ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਕੋਈ ਸਰਕਾਰੀ ਛੁੱਟੀ ਨਹੀਂ, ਈਐਸਆਈ ਦੀ ਕੋਈ ਸਹੂਲਤ ਅਤੇ ਨਾ ਹੀ ਉਨ੍ਹਾਂ ਦਾ ਪੀਐਫ ਕੱਟਿਆ ਜਾਂਦਾ ਹੈ। ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਟੋਲ ਪਲਾਜ਼ੇ ’ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਨਾਲ ਇਹ ਸਰਾਸਰ ਧੱਕਾ ਹੈ। ਉਨ੍ਹਾਂ ਦੱਸਿਆ ਕਿ ਲਾਡੋਵਾਲ ਟੋਲ ਪਲਾਜ਼ੇ ਤੋਂ ਰੋਜ਼ਾਨਾ ਲਗਭਗ 70 ਹਜ਼ਾਰ ਤੋਂ ਵੱਧ ਵਾਹਨ ਲੰਘਦੇ ਹਨ ਅਤੇ ਇਥੋਂ ਇਕ ਦਿਨ ’ਚ ਲਗਭਗ 70 ਲੱਖ ਰੁਪਏ ਦੀ ਕਮਾਈ ਹੁੰਦੀ ਹੈ।

    RELATED ARTICLES

    Most Popular

    Recent Comments