HomePunjabi NewsLiberal Breakingਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਫਿਲਹਾਲ ਰਹੇਗਾ ਬੰਦ, ਕਿਸਾਨਾਂ...

ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਫਿਲਹਾਲ ਰਹੇਗਾ ਬੰਦ, ਕਿਸਾਨਾਂ ਦੀ ਪ੍ਰਸ਼ਾਸਨ ਨਾਲ ਮੀਟਿੰਗ

ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਫਿਲਹਾਲ ਬੰਦ ਰਹੇਗਾ। ਅੱਜ ਕਿਸਾਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਹੋਈ ਮੀਟਿੰਗ ਅੱਧੇ ਘੰਟੇ ਤੋਂ ਵੱਧ ਸਮਾਂ ਚੱਲੀ। ਮੀਟਿੰਗ ਵਿੱਚ ਕਿਸਾਨਾਂ ਨੇ ਟੋਲ ਪਲਾਜ਼ਾ ਦੇ ਵੱਧ ਰਹੇ ਰੇਟਾਂ ਬਾਰੇ ਵਿਚਾਰ ਪ੍ਰਗਟ ਕੀਤੇ।

ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਨੇ ਦੱਸਿਆ ਕਿ ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਪਰ ਇਹ ਮੀਟਿੰਗ ਬੇਸਿੱਟਾ ਰਹੀ। ਪਿਛਲੀ ਮੀਟਿੰਗ ਵਿੱਚ ਵੀ ਲਾਡੋਵਾਲ ਟੋਲ ਪਲਾਜ਼ਾ ਦੀਆਂ ਕਮੀਆਂ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਾਣੂ ਕਰਵਾਇਆ ਗਿਆ ਸੀ।

RELATED ARTICLES

Most Popular

Recent Comments