ਪੰਜਾਬ ‘ਚ ਅੱਜ ਤੋਂ ਝੋਨੇ ਦੀ ਖਰੀਦ ਹੋਈ ਸ਼ੁਰੂ, ਸਰਕਾਰ ਵਲੋਂ ਕੀਤੇ ਗਏ ਪੁਖ਼ਤਾ ਪ੍ਰਬੰਧ

ਚੰਡੀਗੜ੍ਹ: ਪੰਜਾਬ ‘ਚ ਅੱਜ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ 1 ਅਕਤੂਬਰ ਤੋਂ ਸ਼ੁਰੂ ਹੋ ਰਹੇ ਖ਼ਰੀਫ ਮਾਰਕੀਟਿੰਗ ਸੀਜ਼ਨ 2022-23 ਦੌਰਾਨ ਕਿਸੇ ਵੀ ਕਿਸਾਨ ਨੂੰ ਮੰਡੀਆਂ ‘ਚ ਕੋਈ ਮੁਸ਼ਕਿਲ ਪੇਸ਼ ਨਾ ਆਵੇ।

ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਕਿਸਾਨ ਇਸ ਖੇਤੀ ਪ੍ਰਧਾਨ ਸੂਬੇ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਹਨ। ਪੰਜਾਬ, ਹਰਿਆਣਾ ਤੇ ਜੰਮੂ-ਕਸ਼ਮੀਰ ਸਰਕਾਰ ਵਲੋਂ ਅੱਜ ਤੋਂ ਝੋਨੇ ਦੀ ਖ਼ਰੀਦ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਇਸ ਦੇ ਲਈ ਸੂਬਾ ਸਰਕਾਰਾਂ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

MUST READ