HomePunjabi Newsਰਾਘਵ ਚੱਢਾ ਨੇ ਸਿਸੋਦੀਆ ਦੀ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਕੀਤਾ ਧੰਨਵਾਦ

ਰਾਘਵ ਚੱਢਾ ਨੇ ਸਿਸੋਦੀਆ ਦੀ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਕੀਤਾ ਧੰਨਵਾਦ

ਦਿੱਲੀ ’ਚ ਸਿੱਖਿਆ ਕ੍ਰਾਂਤੀ ਦੇ ਨਾਇਕ ਹਨ ਸਿਸੋਦੀਆ : ਸੰਸਦ ਮੈਂਬਰ ਰਾਘਵ ਚੱਢਾ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇਣ ’ਤੇ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ ਹੈ। ਰਾਘਵ ਚੱਢਾ ਨੇ ਕਿਹਾ ਕਿ ਦਿੱਲੀ ’ਚ ਸਿੱਖਿਆ ਕ੍ਰਾਂਤੀ ਦੇ ਨਾਇਕ ਮਨੀਸ਼ ਸਿਸੋਦੀਆ ਨੂੰ ਅੱਜ ਜ਼ਮਾਨਤ ਮਿਲਣ ’ਤੇ ਪੂਰੇ ਦੇਸ਼ ਵਿਚ ਖੁਸ਼ੀ ਦੀ ਲਹਿਰ ਹੈ।

ਉਨ੍ਹਾਂ ਕਿਹਾ ਕਿ ਮੈਂ ਮਾਣਯੋਗ ਸੁਪਰੀਮ ਕੋਰਟ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਾ ਹਾਂ। ਰਾਘਵ ਚੱਢਾ ਨੇ ਕੇਂਦਰ ਸਰਕਾਰ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਮਨੀਸ਼ ਸਿਸੋਦੀਆ ਨੂੰ 530 ਦਿਨ ਜੇਲ੍ਹ ਦੀਆਂ ਸਲਾਖਾਂ ਪਿੱਛੇ ਰੱਖਿਆ ਗਿਆ ਕਿਉਂਕਿ ਉਹਨਾਂ ਦਾ ਕਸੂਰ ਸਿਰਫ ਇੰਨਾ ਸੀ ਕਿ ਉਹਨਾਂ ਨੇ ਗਰੀਬ ਬੱਚਿਆਂ ਨੂੰ ਚੰਗਾ ਭਵਿੱਖ ਦਿੱਤਾ। 

RELATED ARTICLES

Most Popular

Recent Comments