ਰਾਘਵ ਚੱਢਾ ਦਾ ਆਰੋਪ – ਗੈਰ ਭਾਜਪਾ ਆਗੂਆਂ ਨੂੰ ਮੁਕੱਦਮਿਆਂ ਰਾਹੀਂ ਖਤਮ ਕਰਨ ਦੀ ਹੋ ਰਹੀ ਸਾਜਿਸ਼

ਜਲੰਧਰ/ਬਿਊਰੋ ਨਿਊਜ਼ : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਹੈ ਕਿ ਗੈਰ-ਭਾਜਪਾ ਸਿਆਸੀ ਆਗੂਆਂ ਅਤੇ ਸਿਆਸੀ ਪਾਰਟੀਆਂ ’ਤੇ ਮੁਕੱਦਮੇ ਕਰਕੇ ਉਨ੍ਹਾਂ ਨੂੰ ਸਿਆਸੀ ਤੌਰ ’ਤੇ ਖਤਮ ਕਰਨ ਦੀ ਸਾਜਿਸ਼ ਹੋ ਰਹੀ ਹੈ। ਰਾਘਵ ਚੱਢਾ ਦਾ ਨਿਸ਼ਾਨਾ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਸੀ।

ਰਾਘਵ ਚੱਢਾ ਨੇ ਕਿਹਾ ਕਿ ਲੋਕਤੰਤਰ ਵਿਚ ਵਿਰੋਧੀ ਪਾਰਟੀਆਂ ਉਸਦੀ ਆਤਮਾ ਹੁੰਦੀਆਂ ਹਨ ਅਤੇ ਵਿਰੋਧ ਦੀ ਭਾਵਨਾ ਨੂੰ ਦਬਾਇਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਭਾਰਤ ਵਿਚ ਸ਼ੁਰੂ ਤੋਂ ਹੀ ਆਲੋਚਨਾ ਦੀ ਆਪਣੀ ਮਹੱਤਤਾ ਰਹੀ ਹੈ। ਰਾਘਵ ਚੱਢਾ ਨੇ ਕਿਹਾ ਕਿ ਇਕ ਵਿਚਾਰਧਾਰਾ, ਇਕ ਪਾਰਟੀ ਤੇ ਇਕ ਨੇਤਾ ਬਾਰੇ ਵਿਚਾਰਾਂ ਨੂੰ ਘਟਾਉਣਾ ਗੈਰ -ਸੰਵਿਧਾਨਕ ਤੇ ਗੈਰ-ਲੋਕਤੰਤਰੀ ਹੈ। ਉਨ੍ਹਾਂ ਕਿਹਾ ਕਿ ਅਸੀਂ ਰਾਹੁਲ ਗਾਂਧੀ ਦੇ ਵਿਚਾਰਾਂ ਅਤੇ ਉਨ੍ਹਾਂ ਦੀ ਪਾਰਟੀ ਨਾਲ ਕਦੇ ਵੀ ਸਹਿਮਤ ਨਹੀਂ, ਪਰ ਅਸੀਂ ਇਹ ਵੀ ਨਹੀਂ ਚਾਹੁੰਦੇ ਕਿ ਉਨ੍ਹਾਂ ਦੀ ਆਵਾਜ਼ ਨੂੰ ਦਬਾਇਆ ਜਾਵੇ।

ਇਹ ਪਹਿਲੀ ਵਾਰ ਹੋਇਆ ਹੈ ਕਿ ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਨੇ ਰਾਹੁਲ ਗਾਂਧੀ ਨੂੰ ਲੰਘੇ ਕੱਲ੍ਹ ਅਦਾਲਤ ਵਲੋਂ ਸੁਣਾਈ ਗਈ ਸਜ਼ਾ ਦਾ ਵਿਰੋਧ ਕੀਤਾ ਹੈ।  ਦਰਅਸਲ ਕੇਜਰੀਵਾਲ ਤੇ ਰਾਘਵ ਚੱਢਾ ਨੇ ਇਸ ਵਿਰੋਧ ਰਾਹੀਂ ਕੇਂਦਰ ਦੀ ਭਾਜਪਾ ਸਰਕਾਰ ’ਤੇ ਹੀ ਨਿਸ਼ਾਨਾ ਸਾਧਿਆ ਹੈ। ਧਿਆਨ ਰਹੇ ਕਿ ਰਾਹੁਲ ਗਾਂਧੀ ਵਲੋਂ ਨਰਿੰਦਰ ਮੋਦੀ ਬਾਰੇ ਕੀਤੀ ਗਈ ਟਿੱਪਣੀ ਸਬੰਧੀ ਅਦਾਲਤ ਵਲੋਂ ਰਾਹੁਲ ਗਾਂਧੀ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਗਈ ਸੀ ਅਤੇ ਥੋੜ੍ਹੇ ਸਮੇਂ ਬਾਅਦ ਹੀ ਜ਼ਮਾਨਤ ਵੀ ਦੇ ਦਿੱਤੀ ਗਈ ਸੀ। 

MUST READ