ਗੌਤਮ ਅਡਾਨੀ ’ਤੇ ਲੱਗੇ ਹਨ ਭਿ੍ਸ਼ਟਾਚਾਰ ਦੇ ਆਰੋਪ
ਨਵੀਂ ਦਿੱਲੀ/ਬਿਊਰੋ ਨਿਊਜ਼ : ਅਮਰੀਕਾ ਵਿਚ ਬਿਜਨਸਮੈਨ ਗੌਤਮ ਅਡਾਨੀ ’ਤੇ ਲੱਗੇ ਭਿ੍ਸ਼ਟਾਚਾਰ ਦੇ ਆਰੋਪਾਂ ’ਤੇ ਰਾਹੁਲ ਗਾਂਧੀ ਨੇ ਨਵੀਂ ਦਿੱਲੀ ’ਚ ਪ੍ਰੈਸ ਕਾਨਫਰੰਸ ਕੀਤੀ ਹੈ। ਰਾਹੁਲ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਅਡਾਨੀ ਦੋ ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਸਕੈਮ ਕਰ ਰਹੇ ਹਨ ਅਤੇ ਬਾਹਰ ਘੁੰਮ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅਡਾਨੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਚਾ ਰਹੇ ਹਨ।
ਰਾਹੁਲ ਨੇ ਕਿਹਾ ਕਿ ਗੌਤਮ ਅਡਾਨੀ ਨੇ ਅਮਰੀਕਾ ਵਿਚ ਭਿ੍ਸ਼ਟਾਚਾਰ ਕੀਤਾ ਹੈ, ਪਰ ਭਾਰਤ ਵਿਚ ਉਸ ’ਤੇ ਕੁਝ ਨਹੀਂ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ ਨਿਊਯਾਰਕ ਦੀ ਫੈਡਰਲ ਅਦਾਲਤ ਵਿਚ ਹੋਈ ਸੁਣਵਾਈ ਦੌਰਾਨ ਗੌਤਮ ਅਡਾਨੀ ਸਣੇ 8 ਵਿਅਕਤੀਆਂ ’ਤੇ ਕਰੋੜਾਂ ਰੁਪਏ ਦੀ ਧੋਖਾਧੜੀ ਅਤੇ ਰਿਸ਼ਵਤ ਦੇ ਆਰੋਪ ਲੱਗੇ ਹਨ।