ਪੰਜਾਬ ਕਾਂਗਰਸ ‘ਚ ਚੱਲ ਰਹੇ ਵਿਵਾਦ ਨੂੰ ਸੁਲਝਾਉਣ ਲਈ ਰਾਹੁਲ ਗਾਂਧੀ ਨੇ ਇਨ੍ਹਾਂ ਮੰਤਰੀਆਂ ਨਾਲ ਕੀਤੀ ਮੁਲਾਕਾਤ
ਪੰਜਾਬੀ ਡੈਸਕ:- ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਅੱਜ ਪੰਜਾਬ ਕਾਂਗਰਸ ਦੇ ਕੁਝ ਵਿਧਾਇਕਾਂ ਨਾਲ ਮੁਲਾਕਾਤ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ, ਪੰਜਾਬ ਦੇ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ, ਸ਼ਮਸ਼ੇਰ ਸਿੰਘ ਦੂਲੋ, ਲਖਬੀਰ ਸਿੰਘ, ਗੁਰਜੀਤ ਸਿੰਘ, ਹਰਦੇਵ ਸਿੰਘ, ਲਾਡੀ ਸ਼ੇਰੋਵਾਲੀਆ, ਰਾਹੁਲ ਗਾਂਧੀ ਦੀ ਰਿਹਾਇਸ਼ ‘ਤੇ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਪਹੁੰਚੇ। ਇਸ ਦੌਰਾਨ ਪੰਜਾਬ ਵਿੱਚ ਚੱਲ ਰਹੀ ਵਿਵਾਦ ਅਤੇ ਹੋਰ ਮੁੱਦਿਆਂ ਤੇ ਵਿਚਾਰ ਵਟਾਂਦਰੇ ਕੀਤੇ ਗਏ।
ਦੱਸ ਦੇਈਏ ਤੁਹਾਨੂੰ ਕਿ, ਅਗਲੇ ਸਾਲ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਅੰਦਰ ਦੰਗੇ ਹੋ ਰਹੇ ਹਨ। ਨਵਜੋਤ ਸਿੰਘ ਸਿੱਧੂ ਅਤੇ ਹੋਰ ਨੇਤਾਵਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਇਸ ਦੌਰਾਨ ਹੁਣ ਕਾਂਗਰਸ ਹਾਈ ਕਮਾਂਡ ਇਸ ਮਸਲੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਬੁੱਧਵਾਰ ਨੂੰ ਰਾਹੁਲ ਗਾਂਧੀ ਨੇ ਸਾਰੇ ਨੇਤਾਵਾਂ ਨਾਲ ਪੰਜਾਬ ਵਿੱਚ ਮੁੱਖ ਮੰਤਰੀ ਦੇ ਚਿਹਰੇ ਬਾਰੇ ਗੱਲ ਕੀਤੀ। ਦੱਸਿਆ ਜਾ ਰਿਹਾ ਹੈ ਕਿ, ਰਾਹੁਲ ਗਾਂਧੀ ਨੇ ਮੁੱਖ ਮੰਤਰੀ ਦੇ ਚਿਹਰੇ ਲਈ ਕਈ ਨੇਤਾਵਾਂ ਤੋਂ ਗੱਲ ਕੀਤੀ। ਕਈ ਨੇਤਾਵਾਂ ਨੇ ਇਹ ਮੁੱਦਾ ਰਾਹੁਲ ਗਾਂਧੀ ਕੋਲ ਚੁੱਕਿਆ ਕਿ, ਮੁੱਖ ਮੰਤਰੀ ਪੰਜਾਬ ਆਪਣੇ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਹੇ ਹਨ ਜੋ ਪੰਜਾਬ ਵਿੱਚ ਕਾਂਗਰਸ ਦੇ ਸੱਤਾ ਵਿੱਚ ਆਈ ਸੀ।