ਦੇਸ਼ ਦੀ ਵਿਗੜਦੀ ਅਰਥਵਿਵਸਥਾ ‘ਤੇ ਰਾਹੁਲ ਗਾਂਧੀ ਨੇ ਕੀਤਾ ਪ੍ਰਧਾਨ ਮੰਤਰੀ ਮੋਦੀ ‘ਤੇ ਸ਼ਬਦੀ ਹਮਲਾ

ਪੰਜਾਬੀ ਡੈਸਕ :- ਬਜਟ ਸੈਸ਼ਨ ਤੋਂ ਪਹਿਲਾਂ, ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇੱਕ ਟਵੀਟ ਕਰਦਿਆਂ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਲਿਖਿਆ ਹੈ ਕਿ, ਤੇਜ਼ੀ ਨਾਲ ਵੱਧ ਰਹੀ ਆਰਥਿਕਤਾ ਨੂੰ ਕਿਵੇਂ ਵਿਗਾੜਨਾ ਹੈ, ਕੋਈ ਮੋਦੀ ਸਰਕਾਰ ਤੋਂ ਸਿੱਖੇ। ਉਨ੍ਹਾਂ ਕਿਹਾ ਕਿ, ਮੋਦੀ ਸਰਕਾਰ ਸਭ ਦੇ ਸਾਹਮਣੇ ਇਕ ਸਬਕ ਦੀ ਤਰ੍ਹਾਂ ਹੈ ਕਿ, ਵਿਸ਼ਵ ਦੀ ਤੇਜ਼ੀ ਨਾਲ ਵੱਧ ਰਹੀ ਆਰਥਿਕਤਾ ਨੂੰ ਕਿਵੇਂ ਵਿਗਾੜਿਆ ਜਾਵੇ। ਤੁਹਾਨੂੰ ਦੱਸ ਦਈਏ ਕਿ, ਬਜਟ ਸੈਸ਼ਨ 29 ਜਨਵਰੀ ਤੋਂ ਸ਼ੁਰੂ ਹੋਣ ਜਾ ਰਿਹਾ ਹੈ, ਇਸ ਤੋਂ ਪਹਿਲਾਂ ਕਾਂਗਰਸ ਲਗਾਤਾਰ ਮੋਦੀ ਸਰਕਾਰ ‘ਤੇ ਹਮਲਾ ਬੋਲ ਰਹੀ ਹੈ।

ਖੇਤੀ ਕਾਨੂੰਨ ਨੂੰ ਵਾਪਸ ਲਏ ਮੋਦੀ ਸਰਕਾਰ : ਰਾਹੁਲ ਗਾਂਧੀ
ਇਸ ਤੋਂ ਪਹਿਲਾਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਨੂੰ ਤਿੰਨ ਖੇਤੀਬਾੜੀ ਵਿਰੋਧੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਅਪੀਲ ਕੀਤੀ। ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਇਕ ਬਿਆਨ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਟਵੀਟ ਕੀਤਾ ਕਿ, ਨਿਮਰਤਾ ਨਾਲ ਤੁਸੀਂ ਵਿਸ਼ਵ ਨੂੰ ਹਿਲਾ ਸਕਦੇ ਹੋ- ਮਹਾਤਮਾ ਗਾਂਧੀ। ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਹਿੰਸਾ ਦੇ ਪਿਛੋਕੜ ਖਿਲਾਫ ਮਹਾਤਮਾ ਗਾਂਧੀ ਦੇ ਬਿਆਨ ਦਾ ਜ਼ਿਕਰ ਕੀਤਾ।

MUST READ