ਪਾਰਟੀ ‘ਚ ਕਲੇਸ਼ ਵਿਚਾਲੇ ਪੰਜਾਬ ਕਾਂਗਰਸ ਨੇਤਾਵਾਂ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ, ਜਾਣੋ ਕੀ ਰਿਹਾ ਨਤੀਜਾ
ਪੰਜਾਬੀ ਡੈਸਕ: ਪੰਜਾਬ ‘ਚ ਚੱਲ ਰਹੀ ਕਾਂਗਰਸ ਦੇ ਕਲੇਸ਼ ਵਿਚਕਾਰ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀ ਪੰਜਾਬ ਦੇ ਵਿਧਾਇਕ ਅਤੇ ਸੰਸਦ ਮੈਬਰਾਂ ਨੇ ਰਾਹੁਲ ਗਾਂਧੀ ਨਾਲ ਉਨ੍ਹਾਂ ਦੇ ਰਿਹਾਇਸ਼ ‘ਤੇ ਜਾਕੇ ਮੁਲਾਕਾਤ ਕੀਤੀ। ਪੰਜਾਬ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਓਜਲਾ ਅਤੇ ਰਾਜਕੁਮਾਰ ਵੇਰਕਾ ਉਨ੍ਹਾਂ ਨੂੰ ਮਿਲਣ ਲਈ ਰਾਹੁਲ ਗਾਂਧੀ ਦੀ ਰਿਹਾਇਸ਼ ਦਿੱਲੀ ਪਹੁੰਚੇ। ਇੰਨਾ ਹੀ ਨਹੀਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨਗੇ।

ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ, ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਦੀ ਪ੍ਰਕਿਰਿਆ ਚੱਲ ਰਹੀ ਹੈ। ਪਿਛਲੇ ਕੁੱਝ ਮਹੀਨਿਆਂ ਤੋਂ ਕਾਂਗਰਸ ਪੰਜਾਬ ਦੀ ਰਾਜਨੀਤੀ ਵਿੱਚ ਪਿਛਲੇ ਪੈਰ ‘ਤੇ ਦਿਖਾਈ ਦੇ ਰਹੀ ਹੈ। ਕਾਂਗਰਸ ਪਾਰਟੀ ਦੇ ਆਗੂ ਆਪਣੇ ਮੁੱਖ ਮੰਤਰੀ ਤੋਂ ਨਾਖੁਸ਼ ਦਿਖਾਈ ਦੇ ਰਹੇ ਹਨ। ਇਸ ਮਾਮਲੇ ਵਿਚ ਖੜਗੇ ਤੋਂ ਲੈ ਕੇ ਪੰਜਾਬ ਇੰਚਾਰਜ ਹਰੀਸ਼ ਰਾਵਤ ਨੇ ਦਖਲ ਦਿੱਤਾ ਹੈ ਪਰ ਫਿਰ ਵੀ ਮਾਮਲਾ ਹੱਲ ਨਹੀਂ ਹੋਇਆ।