More
    HomePunjabi Newsਰਾਹੁਲ ਨੇ ਅਮਰੀਕਾ ’ਚ ਭਾਰਤੀ ਭਾਈਚਾਰੇ ਦੇ ਵਿਅਕਤੀਆਂ ਨਾਲ ਕੀਤੀ ਮੁਲਾਕਾਤ

    ਰਾਹੁਲ ਨੇ ਅਮਰੀਕਾ ’ਚ ਭਾਰਤੀ ਭਾਈਚਾਰੇ ਦੇ ਵਿਅਕਤੀਆਂ ਨਾਲ ਕੀਤੀ ਮੁਲਾਕਾਤ

    ਭਾਰਤ ’ਚ ਸਭ ਕੁਝ ਮੇਡ ਇਨ ਚਾਈਨਾ ਤਾਂ ਹੀ ਰੁਜ਼ਗਾਰ ਦੀ ਕਮੀ : ਰਾਹੁਲ ਗਾਂਧੀ

    ਟੈਕਸਾਸ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਤਿੰਨ ਦਿਨਾਂ ਦੇ ਦੌਰੇ ’ਤੇ ਅਮਰੀਕਾ ਗਏ ਹੋਏ ਹਨ। ਇਸੇ ਦੌਰਾਨ ਰਾਹੁਲ ਗਾਂਧੀ ਨੇ ਟੈਕਸਾਸ ਵਿਚ ਭਾਰਤੀ ਭਾਈਚਾਰੇ ਦੇ ਵਿਅਕਤੀਆਂ ਨਾਲ ਮੁਲਾਕਾਤ ਵੀ ਕੀਤੀ ਹੈ। ਉਨ੍ਹਾਂ ਯੂਨੀਵਰਸਿਟੀ ਆਫ ਟੈਕਸਾਸ ਦੇ ਇਕ ਸਮਾਗਮ ਵਿਚ ਵੀ ਹਿੱਸਾ ਲਿਆ। ਰਾਹੁਲ ਗਾਂਧੀ ਨੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਭਾਰਤ ਦੀ ਰਾਜਨੀਤੀ, ਇਕੌਨਮੀ ਅਤੇ ਭਾਰਤ ਜੋੜੋ ਯਾਤਰਾ ਸਣੇ ਕਈ ਮੁੱਦਿਆਂ ’ਤੇ ਗੱਲਬਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿਚ ਰੋਜ਼ਗਾਰ ਦੀ ਸਮੱਸਿਆ ਹੈ ਅਤੇ ਭਾਰਤ ਵਿਚ ਸਭ ਕੁਝ ਮੇਡ ਇਨ ਚਾਈਨਾ ਹੈ।

    ਉਨ੍ਹਾਂ ਇਹ ਵੀ ਕਿਹਾ ਕਿ ਚੀਨ ਨੇ ਪ੍ਰੋਡਕਸ਼ਨ ’ਤੇ ਧਿਆਨ ਦਿੱਤਾ ਅਤੇ ਇਸ ਕਰਕੇ ਹੀ ਉਥੇ ਰੁਜ਼ਗਾਰ ਦੀਆਂ ਦਿੱਕਤਾਂ ਨਹੀਂ ਹਨ। ਇਸੇ ਦੌਰਾਨ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਸੈਮ ਪਿਤਰੋਦਾ ਨੇ ਕਿਹਾ ਕਿ ਰਾਹੁਲ ਗਾਂਧੀ ਹੁਣ ਪੱਪੂ ਨਹੀਂ ਹੈ, ਉਹ ਪੜ੍ਹੇ ਲਿਖੇ ਹਨ ਅਤੇ ਹਰ ਇਕ ਮੁੱਦੇ ’ਤੇ ਡੂੰਘੀ ਸੋਚ ਰੱਖਦੇ ਹਨ।  

    RELATED ARTICLES

    Most Popular

    Recent Comments