ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਡਾਨੀ ਦੀ ਜਾਂਚ ਨਹੀਂ ਕਰਵਾ ਸਕਦੇ : ਰਾਹੁਲ
ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸੀ ਆਗੂ ਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਅਡਾਨੀ ਮਾਮਲੇ ’ਤੇ ਸੰਸਦ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਘੇਰਿਆ। ਰਾਹੁਲ ਨੇ ਕੇਂਦਰ ਸਰਕਾਰ ’ਤੇ ਸਿਆਸੀ ਹਮਲਾ ਕਰਦਿਆਂ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗੌਤਮ ਅਡਾਨੀ ਦੀ ਜਾਂਚ ਨਹੀਂ ਕਰਵਾ ਸਕਦੇ ਕਿਉਂਕਿ ਨਰਿੰਦਰ ਮੋਦੀ ਅਤੇ ਅਡਾਨੀ ਇਕ ਹੀ ਹਨ।
ਸੰਸਦ ਵਿਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਅਡਾਨੀ ਮੁੱਦੇ ’ਤੇ ਆਪਣੇ ਵਿਰੋਧ ਦੇ ਪ੍ਰਤੀਕ ਜੈਕਟਾਂ ਪਹਿਨੀਆਂ ਸਨ, ਜਿਸ ’ਚ ਲਿਖਿਆ ਸੀ ਕਿ ‘ਮੋਦੀ ਅਡਾਨੀ ਏਕ ਹੈ, ਅਡਾਨੀ ਸੁਰੱਖਿਅਤ ਹੈ’। ਇਸੇ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਭਾਰਤੀ ਕਾਰੋਬਾਰੀਆਂ ਦੇ ਚਰਿੱਤਰ ਉਤੇ ਸਵਾਲ ਖੜ੍ਹਾ ਹੋ ਗਿਆ ਹੈ। ਔਜਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਅਡਾਨੀ ਮਾਮਲੇ ’ਤੇ ਜਵਾਬ ਦੇਣਾ ਚਾਹੀਦਾ ਹੈ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਨਰਿੰਦਰ ਮੋਦੀ ਅਤੇ ਅਡਾਨੀ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਸ਼ੈਸ਼ਨ ਦਾ ਅੱਜ 8ਵਾਂ ਦਿਨ ਵੀ ਹੰਗਾਮਿਆਂ ਭਰਪੂਰ ਰਿਹਾ।