More
    HomePunjabi Newsਜੱਸੀ ਖੰਗੂੜਾ ਦੇ ਲੁਧਿਆਣਾ ਸਥਿਤ ਹੋਟਲ ਪਾਰਕ ਪਲਾਜ਼ਾ ’ਤੇ ਇਨਕਮ ਟੈਕਸ ਵਿਭਾਗ...

    ਜੱਸੀ ਖੰਗੂੜਾ ਦੇ ਲੁਧਿਆਣਾ ਸਥਿਤ ਹੋਟਲ ਪਾਰਕ ਪਲਾਜ਼ਾ ’ਤੇ ਇਨਕਮ ਟੈਕਸ ਵਿਭਾਗ ਦੀ ਰੇਡ

    ਕੁੱਝ ਦਿਨ ਪਹਿਲਾਂ ਖੰਗੂੜਾ ‘ਆਪ’ ਨੂੰ ਛੱਡ ਕੇ ਕਾਂਗਰਸ ’ਚ ਹੋਏ ਸਨ ਸ਼ਾਮਲ

    ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ’ਚ ਫਿਰੋਜ਼ਪੁਰ ਰੋਡ ’ਤੇ ਬਣੇ ਹੋਟਲ ਪਾਰਕ ਪਲਾਜ਼ਾ ’ਚ ਲੰਘੀ ਦੇਰ ਰਾਤ ਇਨਕਮ ਟੈਕਸ ਵਿਭਾਗ ਅਤੇ ਚੋਣ ਕਮਿਸ਼ਨ ਦੀ ਟੀਮ ਵੱਲੋਂ ਰੇਡ ਕੀਤੀ ਗਈ। ਇਨ੍ਹਾਂ ਟੀਮਾਂ ਵੱਲੋਂ ਹੋਟਲ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਅਤੇ ਕਿਸੇ ਨੂੰ ਅੰਦਰ ਜਾਂ ਬਾਹਰ ਆਉਣ ਨਹੀਂ ਦਿੱਤਾ ਗਿਆ। ਹੋਟਲ ਦੇ ਮਾਲਕ ਅਤੇ ਸਾਬਕਾ ਵਿਧਾਇਕ ਜੱਸੀ ਖੰਗੂੜਾ ਕੁੱਝ ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ ਨੂੰ ਛੱਡ ਕੇ ਮੁੜ ਤੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਸਨ।

    ਜੱਸੀ ਖੰਗੂੜਾ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਕਰੀਬੀ ਮੰਨਿਆ ਜਾਂਦਾ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਚੋਣ ਕਮਿਸ਼ਨ ਅਤੇ ਇਨਕਮ ਟੈਕਸ ਵਿਭਾਗ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਹੋਟਲ ’ਚ ਚੋਣਾਂ ’ਚ ਇਸਤੇਮਾਲ ਕਰਨ ਲਈ ਵੱਡੀ ਰਾਸ਼ੀ ਰੱਖੀ ਗਈ ਹੈ। ਦੋਵੇਂ ਟੀਮਾਂ ਵੱਲੋਂ ਜਿਨ੍ਹਾਂ ਕਮਰਿਆਂ ਵਿਚ ਰਾਜਾ ਵੜਿੰਗ ਜਾਂ ਉਨ੍ਹਾਂ ਦੇ ਕਰੀਬੀ ਠਹਿਰੇ ਸਨ ਉਨ੍ਹਾਂ ਨੂੰ ਕਮਰਿਆਂ ਦੀ ਟੀਮ ਵੱਲੋਂ ਜਾਂਚ ਕੀਤੀ ਗਈ ਪ੍ਰੰਤੂ ਇਨਕਮ ਟੈਕਸ ਅਤੇ ਚੋਣ ਕਮਿਸ਼ਨ ਦੀ ਟੀਮ ਵੱਲੋਂ ਛਾਪੇਮਾਰੀ ਸਬੰਧੀ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।

    RELATED ARTICLES

    Most Popular

    Recent Comments