Friday, July 5, 2024
HomePunjabi Newsਰਾਜਾ ਵੜਿੰਗ ਦਾ ਦਾਅਵਾ : ਕਾਂਗਰਸ ਪਾਰਟੀ ਚੋਣਾਂ ’ਚ ਵੱਡੀ ਪਾਰਟੀ ਬਣ...

ਰਾਜਾ ਵੜਿੰਗ ਦਾ ਦਾਅਵਾ : ਕਾਂਗਰਸ ਪਾਰਟੀ ਚੋਣਾਂ ’ਚ ਵੱਡੀ ਪਾਰਟੀ ਬਣ ਕੇ ਉਭਰੇਗੀ

ਲੋਕਤੰਤਰ ਅਤੇ ਦੇਸ਼ ਦਾ ਸੰਵਿਧਾਨ ਬਚਾਉਣ ਦੀ ਕਹੀ ਗੱਲ

ਚੰਡੀਗੜ੍ਹ/ਬਿਊਰੋ ਨਿਊਜ਼  : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅੱਜ ਚੰਡੀਗੜ੍ਹ ਵਿਚ ਮੀਡੀਆ ਦੇ ਰੂਬਰੂ ਹੋਏ। ਰਾਜਾ ਵੜਿੰਗ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਲੋਕਤੰਤਰ ਤੇ ਭਾਰਤ ਦਾ ਸੰਵਿਧਾਨ ਬਚਾਉਣ ਦੀ ਲੋੜ ਹੈ ਅਤੇ ਕਾਂਗਰਸ ਪਾਰਟੀ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਇਸ ਲਈ ਸਿੱਧੀ ਲੜਾਈ ਲੜ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਿਸੇ ਵੀ ਸੰਸਦ ਮੈਂਬਰ ਨੇ ਕਿਸੇ ਬਾਰੇ ਵੀ ਕਦੇ ਕੁਝ ਨਹੀਂ ਬੋਲਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਵੱਡੀ ਪਾਰਟੀ ਬਣ ਕੇ ਉਭਰ ਕੇ ਸਾਹਮਣੇ ਆਵੇਗੀ।

ਇਸ ਮੌਕੇ ਸੀਨੀਅਰ ਕਾਂਗਰਸੀ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਉਨ੍ਹਾਂ ਨਾਲ ਮੌਜੂਦ ਸਨ। ਉਨ੍ਹਾਂ ਭਾਜਪਾ ਛੱਡ ਕੇ ਕਾਂਗਰਸ ਦਾ ਪੱਲਾ ਫੜਨ ਵਾਲੇ ਆਗੂਆਂ ਦਾ ਪਾਰਟੀ ਵਿਚ ਸਵਾਗਤ ਵੀ ਕੀਤਾ। ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਨੇ ਰਾਜਾ ਵੜਿੰਗ ਨੂੰ ਲੁਧਿਆਣਾ ਤੋਂ ਉਮੀਦਵਾਰ ਬਣਾਇਆ ਹੈ ਅਤੇ ਭਾਰਤੀ ਜਨਤਾ ਪਾਰਟੀ ਨੇ ਕਾਂਗਰਸ ਛੱਡ ਕੇ ਭਾਜਪਾ ’ਚ ਸ਼ਾਮਲ ਹੋਏ ਰਵਨੀਤ ਬਿੱਟੂ ਨੂੰ ਟਿਕਟ ਦਿੱਤੀ ਹੈ। ਇਸਦੇ ਚੱਲਦਿਆਂ ਲੁਧਿਆਣਾ ਵਿਚ ਚੋਣ ਮੁਕਾਬਲਾ ਕਾਫੀ ਦਿਲਚਸਪ ਬਣ ਗਿਆ ਹੈ।

RELATED ARTICLES

Most Popular

Recent Comments