More
    HomePunjabi Newsਰਾਜਸਥਾਨ ਸਰਕਾਰ ਦੇ ਮੰਤਰੀ ਕਿਰੋੜੀਲਾਲ ਮੀਣਾ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

    ਰਾਜਸਥਾਨ ਸਰਕਾਰ ਦੇ ਮੰਤਰੀ ਕਿਰੋੜੀਲਾਲ ਮੀਣਾ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

    ਕਿਹਾ : ਮੁੱਖ ਮੰਤਰੀ ਜਾਂ ਪਾਰਟੀ ਨਾਲ ਮੇਰੀ ਕੋਈ ਨਾਰਾਜ਼ਗੀ ਨਹੀਂ

    ਜੈਪੁਰ/ਬਿਊਰੋ ਨਿਊਜ਼ : ਰਾਜਸਥਾਨ ਦੀ ਭਜਨ ਲਾਲ ਸ਼ਰਮਾ ਸਰਕਾਰ ਦੇ ਖੇਤੀ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਡਾ. ਕਿਰੋੜੀਲਾਲ ਮੀਣਾ ਨੇ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਉਨ੍ਹਾਂ ਇਕ ਧਾਰਮਿਕ ਪ੍ਰੋਗਰਾਮ ਦੌਰਾਨ ਦਿੱਤੀ। ਮੀਣਾ ਨੇ ਕਿਹਾ ਕਿ ਉਹ ਪਿਛਲੇ ਦੋ ਦਿਨਾਂ ਤੋਂ ਦਿੱਲੀ ਵਿਚ ਸਨ ਅਤੇ ਉਨ੍ਹਾਂ ਨੂੰ ਪਾਰਟੀ ਦੇ ਕੌਮੀ ਜਨਰਲ ਸਕੱਤਰ ਨੇ ਗੱਲਬਾਤ ਦੇ ਲਈ ਬੁਲਾਇਆ ਸੀ, ਪਰ ਮੇਰੀ ਉਨ੍ਹਾਂ ਨਾਲ ਮੁਲਾਕਾਤ ਨਹੀਂ ਹੋ ਸਕੀ।

    ਉਨ੍ਹਾਂ ਕਿਹਾ ਕਿ ਮੇਰੀ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਅਤੇ ਪਾਰਟੀ ਸੰਗਠਨ ਨਾਲ ਕੋਈ ਨਾਰਾਜ਼ਗੀ ਨਹੀਂ। ਮੀਣਾ ਨੇ ਕਿਹਾ ਕਿ ਮੈਂ ਅਸਤੀਫ਼ਾ ਦੇਣ ਦੀ ਗੱਲ ਆਖੀ ਸੀ ਅਤੇ ਮੈਂ ਆਪਣੀ ਗੱਲ ਤੋਂ ਮੁਕਰ ਨਹੀਂ ਸਕਦਾ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਮੀਣਾ ਨੇ ਕਿਹਾ ਕਿ ਸੀ ਕਿ ਜਿਨ੍ਹਾਂ ਸੀਟਾਂ ਦੀ ਉਨ੍ਹਾਂ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ, ਜੇਕਰ ਪਾਰਟੀ ਉਨ੍ਹਾਂ ਸੀਟਾਂ ’ਤੇ ਹਾਰਦੀ ਹੈ ਤਾਂ ਉਹ ਅਸਤੀਫ਼ਾ ਦੇਣਗੇ। ਲੋਕ ਸਭਾ ਚੋਣਾਂ ਦੇ ਆਏ ਨਤੀਜਿਆਂ ਤੋਂ ਬਾਅਦ ਮੀਣ ’ਤੇ ਦਬਾਅ ਸੀ ਅਤੇ ਕਾਂਗਰਸੀ ਆਗੂ ਗੋਵਿੰਦ ਸਿੰਘ ਡੋਟਾਸਰਾ ਨੇ ਵੀ ਕਿਹਾ ਸੀ ਕਿ ਕਿਰੋੜੀਲਾਲ ਮੀਣਾ ਪਿੱਛੇ ਨਹੀਂ ਹਟਣਗੇ ਉਹ ਅਸਤੀਫ਼ਾ ਜ਼ਰੂਰ ਦੇਣਗੇ।

    RELATED ARTICLES

    Most Popular

    Recent Comments