More
    HomePunjabi Newsਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸ਼ਿਵਰਾਜ ਸਿੰਘ ਚੌਹਾਨ ਨਾਲ...

    ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸ਼ਿਵਰਾਜ ਸਿੰਘ ਚੌਹਾਨ ਨਾਲ ਕੀਤੀ ਮੁਲਾਕਾਤ

    ਕਿਸਾਨ ਸੰਗਠਨਾਂ ਵੱਲੋਂ ਸੌਂਪੇ ਮੰਗ ਪੱਤਰ ਖੇਤੀ ਮੰਤਰੀ ਚੌਹਾਨ ਨੂੰ ਸੌਂਪੇ

    ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਵੱਖ-ਵੱਖ ਕਿਸਾਨ ਸੰਗਠਨਾਂ ਵੱਲੋਂ ਸੌਂਪੇ ਗਏ ਮੰਗ ਪੱਤਰ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਸੌਂਪ ਦਿੱਤੇ ਅਤੇ ਉਨ੍ਹਾਂ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਵੀ ਕੀਤੀ। ਸੰਤ ਸੀਚੇਵਾਲ ਨੇ ਕਿਹਾ ਕਿ ਕਿਸਾਨ ਅਤੇ ਮਜ਼ਦੂਰ ਸੰਗਠਨ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਨ। ਕਿਸਾਨ ਸੰਗਠਨਾਂ ਵੱਲੋਂ ਸੌਂਪੇ ਗਏ ਮੰਗ ਪੱਤਰਾਂ ’ਚ ਉਨ੍ਹਾਂ ਦੀਆਂ ਜਾਇਜ਼ ਮੰਗਾਂ ਹਨ ਜੋ ਪੰਜਾਬ ਅਤੇ ਦੇਸ਼ ਦੇ ਹਿਤ ’ਚ ਹਨ।

    ਉਨ੍ਹਾਂ ਆਪਣੇ ਪੱਤਰ ’ਚ ਕਿਹਾ ਕਿ ਡੇਖ ਸਾਲ ਤੱਕ ਚਲੇ ਕਿਸਾਨ ਅੰਦੋਲਨ ਦੌਰਾਨ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਜੋ ਮੰਗਾਂ ਮੰਨੀਆਂ ਸਨ ਉਨ੍ਹਾਂ ਨੂੰ ਹੁਣ ਤੱਕ ਲਾਗੂ ਨਹੀਂ ਕੀਤਾ ਗਿਆ। ਜਿਸ ਦੇ ਚਲਦਿਆਂ ਕਿਸਾਨ ਅਤੇ ਮਜ਼ਦੂਰ ਫਿਰ ਤੋਂ ਸੰਘਰਸ਼ ਕਰ ਰਹੇ ਸਨ। ਸੰਤ ਸੀਚੇਵਾਲ ਨੇ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਪੀਲ ਕੀਤੀ ਕਿ ਕਿਸਾਨਾਂ ਨੂੰ ਸੜਕਾਂ ’ਤੇ ਰੋਕਿਆ ਨਾ ਜਾਵੇ ਬਲਕਿ ਉਨ੍ਹਾਂ ਦੇ ਲਈ ਖੇਤਾਂ ’ਚ ਕੰਮ ਕਰਨ ਦਾ ਮਾਹੌਲ ਬਣਾਇਆ ਜਾਵੇ।

    RELATED ARTICLES

    Most Popular

    Recent Comments