More
    HomePunjabi Newsਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਉਪ ਰਾਸ਼ਟਰਪਤੀ ਨੂੰ ਲਿਖੀ ਚਿੱਠੀ

    ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਉਪ ਰਾਸ਼ਟਰਪਤੀ ਨੂੰ ਲਿਖੀ ਚਿੱਠੀ

    ਕਿਹਾ : ਕਿਸਾਨੀ ਤੇ ਹੋਰ ਮੁੱਦਿਆਂ ਨੂੰ ਸੰਸਦ ’ਚ ਚੁੱਕਣ ਲਈ ਦਿੱਤਾ ਜਾਵੇ ਸਮਾਂ

    ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਚਿੱਠੀ ਲਿਖ ਕੇ ਉਨ੍ਹਾਂ ਨੂੰ ਕਿਸਾਨਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸਦਨ ਦੀ ਕਾਰਵਾਈ ਨਾ ਚੱਲਣ ਕਾਰਨ ਕਿਸਾਨੀ ਅਤੇ ਦੇਸ਼ ਦੇ ਕਈ ਮਹੱਤਵਪੂਰਨ ਮੁੱਦਿਆਂ ’ਤੇ ਕੋਈ ਚਰਚਾ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਸਦਨ ਵਿਚ ਵਿਦੇਸ਼ਾਂ ’ਚ ਫ਼ਸੀਆਂ ਕੁੜੀਆਂ ਦੇ ਮਾਮਲੇ ਸਬੰਧੀ ਚਰਚਾ ਹੋਣੀ ਚਾਹੀਦੀ ਹੈ ਤੇ ਇਸ ਦੇ ਨਾਲ ਹੀ ਯੁਕਰੇਨ ਜੰਗ ਵਿਚ ਫਸੇ ਭਾਰਤੀਆਂ ਨੂੰ ਭਾਰਤ ਵਾਪਸ ਲਿਆਉਣ ਲਈ ਯਤਨ ਸ਼ੁਰੂ ਕੀਤੇ ਜਾਣੇ ਚਾਹੀਦੇ ਹਨ।

    ਉਨ੍ਹਾਂ ਕਿਹਾ ਕਿ ਸਦਨ ਨਾ ਚੱਲਣ ਕਾਰਨ ਅਸੀਂ ਕਈ ਮੁੱਦਿਆਂ ਨੂੰ ਸੰਸਦ ਅਤੇ ਸਰਕਾਰ ਸਾਹਮਣੇ ਨਹੀਂ ਰੱਖ ਸਕੇ। ਉਨ੍ਹਾਂ ਕਿਹਾ ਕਿ ਹੁਣ ਜਦੋਂ ਸੈਸ਼ਨ ਖ਼ਤਮ ਹੋਣ ਵਿਚ ਸਿਰਫ਼ ਚਾਰ ਦਿਨਾਂ ਦਾ ਸਮਾਂ ਰਹਿ ਗਿਆ ਹੈ ਤਾਂ ਇਨੇ ਘੱਟ ਸਮੇਂ ਵਿਚ ਲੋਕਾਂ ਦੇ ਗੰਭੀਰ ਮੁੱਦਿਆਂ ਨੂੰ ਕਿਵੇਂ ਚੁੱਕਿਆ ਜਾ ਸਕਦਾ ਹੈ। ਉਨ੍ਹਾਂ ਬੇਨਤੀ ਕੀਤੀ ਕਿ ਸਾਨੂੰ ਸੰਸਦ ਵਿਚ ਬੋਲਣ ਦਾ ਸਮਾਂ ਦਿੱਤਾ ਜਾਵੇ।

    RELATED ARTICLES

    Most Popular

    Recent Comments