HomePunjabi Newsਕਿਸਾਨ ਆਗੂ ਡੱਲੇਵਾਲ ਦੀ ਗਿ੍ਫਤਾਰੀ ’ਤੇ ਰਵਨੀਤ ਬਿੱਟੂ ਦਾ ਬਿਆਨ

ਕਿਸਾਨ ਆਗੂ ਡੱਲੇਵਾਲ ਦੀ ਗਿ੍ਫਤਾਰੀ ’ਤੇ ਰਵਨੀਤ ਬਿੱਟੂ ਦਾ ਬਿਆਨ

ਡੱਲੇਵਾਲ ਦੀ ਗਿ੍ਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਬਿੱਟੂ

ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ ਸ਼ੁਰੂ ਕਰਨ ਜਾ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਖਨੌਰੀ ਸਰਹੱਦੀ ਪੁਆਇੰਟ ਤੋਂ ਪੁਲਿਸ ਵੱਲੋਂ ਚੁੱਕੇ ਜਾਣ ਤੋਂ ਬਾਅਦ ਮਾਮਲਾ ਵਧਦਾ ਨਜ਼ਰ ਆ ਰਿਹਾ ਹੈ। ਇਸ ਦੇ ਚੱਲਦਿਆਂ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਾਅਵਾ ਕੀਤਾ ਹੈ ਕਿ ਇਹ ਨਜ਼ਰਬੰਦੀ ਭਗਵੰਤ ਮਾਨ ਸਰਕਾਰ ਵੱਲੋਂ ਯੋਜਨਾਬੱਧ ਤਰੀਕੇ ਨਾਲ ਕੀਤੀ ਗਈ ਹੈ। ਬਿੱਟੂ ਨੇ ਕਿਹਾ ਕਿ ਕਿਸਾਨ ਆਗੂ ਡੱਲੇਵਾਲ ਦੀ ਨਜ਼ਰਬੰਦੀ ਭਗਵੰਤ ਮਾਨ ਸਰਕਾਰ ਦੁਆਰਾ ਰਚੀ ਗਈ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਕੇਂਦਰੀ ਏਜੰਸੀ ਕਿਸਾਨ ਆਗੂ ਦੀ ਗਿ੍ਫਤਾਰੀ ਵਿੱਚ ਸ਼ਾਮਲ ਨਹੀਂ ਹੈ।

ਜ਼ਿਕਰਯੋਗ ਹੈ ਕਿ ਡੱਲੇਵਾਲ ਨੇ ਲੰਘੇ ਕੱਲ੍ਹ ਸੋਮਵਾਰ ਨੂੰ ਐਲਾਨ ਕੀਤਾ ਸੀ ਕਿ ਉਹ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਲਈ ਮਰਨ ਵਰਤ ਸ਼ੁਰੂ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਕਿਸਾਨਾਂ ਦੀਆਂ ਮੰਗਾਂ ਮੰਨਵਾਉਣ ਲਈ ਆਪਣੀ ਜਾਨ ਕੁਰਬਾਨ ਕਰਨ ਲਈ ਤਿਆਰ ਹਨ।

RELATED ARTICLES

Most Popular

Recent Comments