More
    HomePunjabi Newsਰਵਨੀਤ ਸਿੰਘ ਬਿੱਟੂ ਨੇ CM ਭਗਵੰਤ ਮਾਨ ਨੂੰ ਦਿੱਤੀ ਚੁਣੌਤੀ

    ਰਵਨੀਤ ਸਿੰਘ ਬਿੱਟੂ ਨੇ CM ਭਗਵੰਤ ਮਾਨ ਨੂੰ ਦਿੱਤੀ ਚੁਣੌਤੀ

    4 ਜੂਨ ਤੋਂ ਬਾਅਦ ਸੱਚਾਈ ਆ ਜਾਵੇਗੀ ਸਾਹਮਣੇ : ਰਵਨੀਤ ਬਿੱਟੂ

    ਲੁਧਿਆਣਾ/ਬਿਊਰੋ ਨਿਊਜ਼  : ਲੁਧਿਆਣਾ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ 4 ਜੂਨ ਤੋਂ ਬਾਅਦ ਉਹ ਹਰ ਰੋਜ਼ ਸੀਐਮ ਹਾਊਸ ਜਾ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਘਿਰਾਓ ਕਰਨਗੇ। ਰਵਨੀਤ ਬਿੱਟੂ ਨੇ ਆਰੋਪ ਲਗਾਉਂਦਿਆਂ ਕਿ ਸੀਐਮ ਮਾਨ ਨੇ ਪੰਜਾਬ ਦੇ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ, ਜਿਸਦਾ ਜਵਾਬ ਪੰਜਾਬ ਦੀ ਜਨਤਾ 1 ਜੂਨ ਨੂੰ ਲੋਕ ਸਭਾ ਦੀਆਂ ਪੈਣ ਵਾਲੀਆਂ ਵੋਟਾਂ ਦੌਰਾਨ ਦੇ ਦੇਵੇਗੀ।

    ਰਵਨੀਤ ਬਿੱਟੂ ਨੇ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਸੀਐਮ ਦੇ ਚੁਟਕਿਆਂ ਵਿਚ ਨਹੀਂ ਆਵੇਗੀ। ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੇ ਚੁਣੌਤੀ ਦਿੰਦਿਆਂ ਕਿਹਾ ਕਿ ਉਨ੍ਹਾਂ ਕੋਲ ਸੀਐਮ ਦੇ ਖਿਲਾਫ ਬਹੁਤ ਕੁਝ ਹੈ ਅਤੇ ਉਹ 4 ਜੂਨ ਤੋਂ ਬਾਅਦ ਲੋਕਾਂ ਦੇ ਸਾਹਮਣੇ ਲਿਆਉਣਗੇ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਦੇ ਨਤੀਜੇ 4 ਜੂਨ ਨੂੰ ਆਉਣੇ ਹਨ। 

    RELATED ARTICLES

    Most Popular

    Recent Comments