HomePunjabi Newsਰਵਨੀਤ ਸਿੰਘ ਬਿੱਟੂ ਨੂੰ ਮਿਲ ਸਕਦੀ ਹੈ ਪੰਜਾਬ ਭਾਜਪਾ ਦੀ ਪ੍ਰਧਾਨਗੀ

ਰਵਨੀਤ ਸਿੰਘ ਬਿੱਟੂ ਨੂੰ ਮਿਲ ਸਕਦੀ ਹੈ ਪੰਜਾਬ ਭਾਜਪਾ ਦੀ ਪ੍ਰਧਾਨਗੀ

ਲੋਕ ਸਭਾ ਚੋਣ ਹਾਰਨ ਦੇ ਬਾਵਜੂਦ ਵੀ ਰਵਨੀਤ ਬਿੱਟੂ ਨੂੰ ਬਣਾਇਆ ਗਿਆ ਹੈ ਮੰਤਰੀ

ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਵਿਚ ਵੱਡੇ ਬਦਲਾਅ ਹੋ ਸਕਦੇ ਹਨ। ਪੰਜਾਬ ਵਿਚ ਪੰਚਾਇਤੀ ਚੋਣਾਂ ਤੋਂ ਪਹਿਲਾਂ ਹੀ ਰਵਨੀਤ ਸਿੰਘ ਬਿੱਟੂ ਨੂੰ ਸੂਬਾ ਭਾਜਪਾ ਦਾ ਪ੍ਰਧਾਨ ਬਣਾਇਆ ਜਾ ਸਕਦਾ ਹੈ। ਧਿਆਨ ਰਹੇ ਕਿ ਰਵਨੀਤ ਸਿੰਘ ਬਿੱਟੂ ਪਹਿਲਾਂ ਤਿੰਨ ਵਾਰ ਕਾਂਗਰਸ ਪਾਰਟੀ ਵਲੋਂ ਸੰਸਦ ਮੈਂਬਰ ਰਹੇ ਅਤੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਹ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਸਨ।

ਭਾਜਪਾ ਨੇ ਬਿੱਟੂ ਨੂੰ ਲੁਧਿਆਣਾ ਤੋਂ ਲੋਕ ਸਭਾ ਦੀ ਟਿਕਟ ਦਿੱਤੀ ਅਤੇ ਬਿੱਟੂ ਚੋਣ ਹਾਰ ਗਏ ਸਨ। ਚੋਣ ਹਾਰਨ ਦੇ ਬਾਵਜੂਦ ਵੀ ਰਵਨੀਤ ਸਿੰਘ ਬਿੱਟੂ ਨੂੰ ਨਰਿੰਦਰ ਮੋਦੀ ਸਰਕਾਰ ਵਿਚ ਮੰਤਰੀ ਦਾ ਅਹੁਦਾ ਦਿੱਤਾ ਗਿਆ ਹੈ। ਇਸੇ ਦੌਰਾਨ ਹੁਣ ਖਬਰ ਆ ਰਹੀ ਹੈ ਕਿ ਰਵਨੀਤ ਬਿੱਟੂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਇਆ ਜਾ ਸਕਦਾ ਹੈ। ਧਿਆਨ ਰਹੇ ਕਿ ਪੰਜਾਬ ਭਾਜਪਾ ਦੇ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਹਨ ਅਤੇ ਉਹ ਵੀ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸਨ।  

RELATED ARTICLES

Most Popular

Recent Comments