More
    HomePunjabi NewsRBI ਨੇ ਵਿਆਜ਼ ਦਰਾਂ ’ਚ ਨਹੀਂ ਕੀਤਾ ਕੋਈ ਬਦਲਾਅ

    RBI ਨੇ ਵਿਆਜ਼ ਦਰਾਂ ’ਚ ਨਹੀਂ ਕੀਤਾ ਕੋਈ ਬਦਲਾਅ

    ਰਿਜ਼ਰਵ ਬੈਂਕ ਨੇ ਰੇਪੋ ਰੇਟ 6.5 ਫੀਸਦੀ ’ਤੇ ਬਰਕਰਾਰ ਰੱਖਿਆ

    ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਲਗਾਤਾਰ 11ਵੀਂ ਵਾਰ ਵਿਆਜ ਦਰਾਂ ਵਿਚ ਕੋਈ ਬਦਲਾਅ ਨਹੀਂ ਕੀਤਾ ਹੈ। ਸੈਂਟਰਲ ਬੈਂਕ ਨੇ ਵਿਆਜ਼ ਦਰਾਂ ਨੂੰ 6.5 ਫੀਸਦੀ ’ਤੇ ਜਿਉਂ ਦਾ ਤਿਉਂ ਰੱਖਿਆ ਹੈ। ਯਾਨੀ ਕਿ ਕਰਜ਼ੇ ਮਹਿੰਗੇ ਨਹੀਂ ਹੋਣਗੇ ਅਤੇ ਈ.ਐਮ.ਆਈ. ਵੀ ਨਹੀਂ ਵਧੇਗੀ। ਆਰ.ਬੀ.ਆਈ. ਨੇ ਫਰਵਰੀ 2023 ਵਿਚ ਵਿਆਜ਼ ਦਰਾਂ 0.25 ਫੀਸਦੀ ਵਧਾ ਕੇ 6.5 ਫੀਸਦੀ ਕੀਤੀਆਂ ਸਨ।  

    ਚਾਰ ਦਸੰਬਰ ਤੋਂ ਚੱਲ ਰਹੀ ਮਾਨੇਟਰੀ ਪਾਲਿਸੀ ਕਮੇਟੀ ਦੀ ਮੀਟਿੰਗ ਵਿਚ ਲਏ ਗਏ ਫੈਸਲਿਆਂ ਦੀ ਜਾਣਕਾਰੀ ਆਰ.ਬੀ.ਆਈ. ਦੇ ਗਵਰਨਰ ਸ਼ਕਤੀ ਕਾਂਤ ਦਾਸ ਨੇ ਸਾਂਝੀ ਕੀਤੀ ਹੈ। ਧਿਆਨ ਰਹੇ ਕਿ ਇਹ ਮੀਟਿੰਗ ਹਰ ਦੋ ਮਹੀਨੇ ਬਾਅਦ ਹੁੰਦੀ ਹੈ। ਆਰ.ਬੀ.ਆਈ. ਨੇ ਇਸ ਤੋਂ ਪਹਿਲਾਂ ਅਕਤੂਬਰ ਮਹੀਨੇ ਵਿਚ ਹੋਈ ਬੈਠਕ ਦੌਰਾਨ ਵੀ ਵਿਆਜ਼ ਦਰਾਂ ਵਿਚ ਕੋਈ ਬਦਲਾਅ ਨਹੀਂ ਕੀਤਾ ਸੀ। 

    RELATED ARTICLES

    Most Popular

    Recent Comments