ਲਾਲ ਕਿਲਾ ਹਿੰਸਾ ਚ ਲੱਖਾਂ ਸਿਧਾਣਾ ਵਲੋਂ ਕਰਵਾਏ ਗਏ ਬਿਆਨ ਦਰਜ

ਕਿਸਾਨੀ ਅੰਦੋਲਨ ਦੌਰਾਨ ਦਿੱਲੀ ਲਾਲ ਕਿਲਾ ਹਿੰਸਾ ਮਾਮਲੇ ਵਿਚ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਦੀ ਕਮੇਟੀ ਨੇ ਨੌਜਵਾਨ ਕਿਸਾਨਾਂ ਦੇ ਬਿਆਨ ਦਰਜ ਕੀਤੇ ਗਏ ਹਨ। ਇਸ ਦੌਰਾਨ ਲੱਖਾ ਸਿਧਾਣਾ ਨੇ ਵੀ ਆਪਣੇ ਬਿਆਨ ਦਰਜ ਕਰਾਏ ਹਨ। ਲੱਖਾ ਸਿਧਾਣਾ ਅਤੇ ਹੋਰ ਨੌਜਵਾਨਾਂ ਨੇ ਕਿਹਾ ਕਿ ਹਿੰਸਾ ਮਾਮਲੇ ਵਿਚ ਦਿੱਲੀ ਪੁਲਿਸ ਨੇ ਗਲਤ ਤਰੀਕੇ ਨਾਲ ਗ੍ਰਿਫਤਾਰ ਕੀਤਾ ਹੈ। ਉਹਨਾਂ ਕਿਹਾ ਕਿ ਇਸ ਬਾਰੇ ਵਿਚ ਪੰਜਾਬ ਪੁਲਿਸ ਨੇ ਵੀ ਕੋਈ ਸੁਣਵਾਈ ਨਹੀਂ ਕੀਤੀ। ਇਸ ਦੇ ਲਈ ਜ਼ਿੰਮੇਵਾਰ ਪੰਜਾਬ ਦੇ ਡੀਜੀਪੀ ਨੂੰ ਤਲਬ ਕਰਕੇ ਜਵਾਬ ਮੰਗਣਾ ਚਾਹੀਦਾ ਹੈ।


ਕਮੇਟੀ ਦੇ ਚੇਅਰਮੈਨ ਸਰਵਜੀਤ ਮਾਨ ਅਤੇ ਕਾਂਗਰਸ ਦੇ ਹੋਰ ਵਿਧਾਇਕ ਮੈਂਬਰਾਂ ਦੇ ਸਾਹਮਣੇ ਦਿੱਲੀ ਹਿੰਸਾ ਵਿਚ ਜ਼ਮਾਨਤ ‘ਤੇ ਰਿਹਾਅ ਹੋਏ ਨੌਜਵਾਨ ਕਿਸਾਨਾਂ ਨੇ ਕਿਹਾ ਕਿ ਦਿੱਲੀ ਵਿਚ ਉਨ੍ਹਾਂ ਨੇ ਸ਼ਾਂਤੀਪੂਰਣ ਪ੍ਰਦਸ਼ਨ ਕੀਤਾ ਸੀ। ਇਸ ਤੋਂ ਬਾਅਦ ਵੀ ਦਿੱਲੀ ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ। ਪੰਜਾਬ ਪੁਲਿਸ ਨੂੰ ਸੂਚਨਾ ਦਿੱਤੇ ਬਗੈਰ ਦਿੱਲੀ ਪੁਲਿਸ ਉਨ੍ਹਾਂ ਨੂੰ ਘਰ ਤੋਂ ਗ੍ਰਿਫਤਾਰ ਕਰਕੇ ਲੈ ਗਈ।


ਦਿੱਲੀ ਵਿਚ ਉਨ੍ਹਾਂ ਦੇ ਨਾਲ ਪੁਲਿਸ ਨੇ ਕੋਈ ਚੰਗਾ ਸਲੂਕ ਨਹੀਂ ਕੀਤਾ। ਜ਼ਮਾਨਤ ‘ਤੇ ਰਿਹਾਅ ਹੋ ਕੇ ਆਏ ਤਾਂ ਪੰਜਾਬ ਪੁਲਿਸ ਨੂੰ ਉਨ੍ਹਾਂ ਨੇ ਸਬੂਤਾਂ ਦੇ ਨਾਲ ਪੂਰੀ ਜਾਣਕਾਰੀ ਦਿੱਤੀ ਲੇਕਿਨ ਅਜੇ ਤਕ ਪੁਲਿਸ ਨੇ ਇਸ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕੀਤੀ। ਲੱਖਾ ਸਿਧਾਣਾ ਨੇ ਕਿਹਾ ਕਿ ਜੇਕਰ ਕਮੇਟੀ ਅਤੇ ਸਰਕਾਰ ਕਿਸਾਨਾਂ ਦੀ ਹਿਤੈਸ਼ੀ ਹੈ ਤਾਂ ਉਹ ਇਸ ਪੂਰੇ ਮਾਮਲੇ ਵਿਚ ਪੰਜਾਬ ਪੁਲਿਸ ਦੇ ਮੁਖੀ ਦਿਨਕਰ ਗੁਪਤਾ ਨੁੂੰ ਤਲਬ ਕਰਨ ਅਤੇ ਜਵਾਬ ਮੰਗਣ। ਕਮੇਟੀ ਕੋਲ ਦਰਜਨ ਨੌਜਵਾਨ ਕਿਸਾਨਾਂ ਨੇ ਅਪਣੇ ਬਿਆਨ ਦਰਜ ਕਰਵਾਏ।
ਦਿੱਲੀ ਵਿਚ ਪ੍ਰਦਰਸ਼ਨ ਦੇ ਦੌਰਾਨ ਲੱਖਾ ਸਿਧਾਣਾ ਦੇ ਭਰਾ ਮੁੰਡੀ ਸਿਧਾਣਾ ਨੂੰ ਵੀ ਦਿੱਲੀ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਸਿਧਾਣਾ ਨੇ ਦੱਸਿਆ ਕਿ ਦਿੱਲੀ ਪੁਲਿਸ ਬਗੈਰ ਸਥਾਨਕ ਪੁਲਿਸ ਨੂੰ ਦੱਸੇ ਭਰਾ ਨੁੂੰ ਲੈ ਕੇ ਗਈ। ਇਸ ਗੱਲ ਦੀ ਸੂਚਨਾ ਤੋਂ ਬਾਅਦ ਵੀ ਪੰਜਾਬ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ।


ਕਮੇਟੀ ਨੇ ਲੱਖਾ ਸਿਧਾਣਾ ਅਤੇ ਹੋਰ ਨੌਜਵਾਨ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਪਟਿਆਲਾ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਇੱਕ ਹਫਤੇ ਵਿਚ ਤਲਬ ਕੀਤਾ ਜਾਵੇਗਾ। ਪਟਿਆਲਾ ਰੇਂਜ ਦੇ ਆਈਜੀ ਅਤੇ ਪਟਿਆਲਾ ਦੇ ਐਸਪੀ ਨੂੰ ਜਲਦ ਇਸ ਸਬੰਧੀ ਸੂਚਨਾ ਭੇਜੀ ਜਾਵੇਗੀ ਅਤੇ ਸਵਾਲ ਕੀਤੇ ਜਣਗੇ।


ਦੱਸਣਯੋਗ ਹੈ ਕਿ ਇਸ ਮਸਲੇ ਚ ਦੀਪ ਸਿੱਧੂ ਤੇ ਕਈ ਹੋਰਾਂ ਤੇ ਮੁਕਦਮੇ ਦਰਜ ਕੀਤੇ ਗਏ ਹਨ। ਇਸੇ ਦੇ ਤਹਿਤ ਪੁਲਿਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ।

MUST READ